ਹਰਿਆਣਾ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਸਾਂਸਦ ਅਸ਼ੋਕ ਤੰਵਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਉਨ੍ਹਾਂ ਨੇ ਕਾਂਗਰਸ ਜੁਆਇਨ ਕੀਤੀ ਹੈ। ਮਹਿੰਦਰਗੜ੍ਹ ਦੇ ਪਿੰਡ ਬਵਾਨੀਆ ਵਿੱਚ ਰਾਹੁਲ ਗਾਂਧੀ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਹੈ।
कांग्रेस ने लगातार शोषितों, वंचितों के हक़ की आवाज़ उठाई है और संविधान की रक्षा के लिए पूरी ईमानदारी से लड़ाई लड़ी है।
— Congress (@INCIndia) October 3, 2024
हमारे इस संघर्ष और समर्पण से प्रभावित होकर आज BJP के वरिष्ठ नेता, पूर्व सांसद, हरियाणा में BJP की कैंपेन कमेटी के सदस्य और स्टार प्रचारक श्री अशोक तंवर… pic.twitter.com/DynuJEleSE
ਅਸ਼ੋਕ ਤੰਵਰ ਹਿਸਾਰ ਤੋਂ ਲੋਕ ਸਭਾ ਮੈਂਬਰ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨੇ 5 ਅਕਤੂਬਰ 2019 ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।
ਦਸ ਦੇਈਏ ਕਿ ਅਸ਼ੋਕ ਤੰਵਰ ‘ਆਪ’ ਦੀ ਹਰਿਆਣਾ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਨ। ਫਿਰ ਉਨ੍ਹਾਂ ਨੇ ‘ਆਪ’ ਵੀ ਨੂੰ ਛੱਡ ਦਿੱਤਾ । ‘ਆਪ’ ਤੋਂ ਅਸਤੀਫਾ ਦੇਣ ਦਾ ਕਾਰਨ ਕਾਂਗਰਸ-ਆਪ ਦੇ ਗਠਜੋੜ ਨੂੰ ਦੱਸਿਆ ਸੀ। ਇਸ ਤੋਂ ਬਾਅਦ ਤੰਵਰ ਜਨਵਰੀ 2024 ‘ਚ ਭਾਜਪਾ ‘ਚ ਸ਼ਾਮਲ ਹੋ ਗਏ ਸਨ।