ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਯਾਨੀ ਮੰਗਲਵਾਰ ਨੂੰ ਹੋਵੇਗੀ। ਇਸ ਵਾਰ ਮੀਟਿੰਗ ਜਲੰਧਰ PAP ‘ਚ ਦੁਪਹਿਰ ਇਕ ਵਜੇ ਹੋਵੇਗੀ ਜਿਸ ਵਿਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਦਰਅਸਲ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਰਾਨ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਹਾਲਾਂਕਿ ਸਰਕਾਰ ਵ4ਲੋਂ ਕੋਈ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ।
ਦਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਕੀਤਾ ਗਿਆ ਸੀ ਜਿਸ ਤਹਿਤ ਪੰਜ ਨਵੇਂ ਮੰਤਰੀਆਂ ਨੂੰ ਕੈਬਨਿਟ ‘ਚ ਸ਼ਾਮਲ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ ਨੇ ਆਪੋ-ਆਪਣੇ ਮੰਤਰਾਲੇ ਵੀ ਸੰਭਾਲ ਲਏ ਹਨ। ਦੂਜੇ ਪਾਸੇ ਲੰਮੇ ਸਮੇਂ ਬਾਅਦ ਚੰਡੀਗੜ੍ਹ ਤੋਂ ਬਾਹਰ ਮੀਟਿੰਗ ਹੋਣ ਜਾ ਰਹੀ ਹੈ। ਕਿਉਂਕਿ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਕੈਬਨਿਟ ਮੀਟਿੰਗ ਜ਼ਿਲ੍ਹਾ ਪੱਧਰ ‘ਤੇ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਇਹ ਮੀਟਿੰਗਾਂ ਹੋ ਚੁੱਕੀਆਂ ਹਨ। ਇਹ ਮੀਟਿੰਗ ਪੀਏਪੀ ਜਲੰਧਰ ਵਿੱਚ ਹੋਵੇਗੀ। ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ।
ਇਸ ਤੋਂ ਪਹਿਲਾਂ 5 ਸਤੰਬਰ ਨੂੰ ਮੀਟਿੰਗ ਹੋਈ ਸੀ। ਇਸ ‘ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਵਧਾ ਦਿੱਤਾ ਸੀ। ਜਿਸ ਕਾਰਨ ਲੋਕਾਂ ਦੀਆਂ ਜੇਬਾਂ ‘ਤੇ ਬੋਝ ਪੈ ਰਿਹਾ ਸੀ। ਹਾਲਾਂਕਿ ਹੁਣ ਤਿਉਹਾਰਾਂ ਦਾ ਸੀਜ਼ਨ ਆਉਣ ਵਾਲਾ ਹੈ। ਅਜਿਹੇ ‘ਚ ਸਰਕਾਰ ਲੋਕਾਂ ਨੂੰ ਧਿਆਨ ‘ਚ ਰੱਖ ਕੇ ਹੀ ਬੈਠਕ ‘ਚ ਫੈਸਲੇ ਲਵੇਗੀ।