ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਹੈ। ਹਾਈਕੋਰਟ ਨੇ ਪੁੱਛਿਆ ਹੈ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ। ਨਹੀਂ ਤਾਂ ਹਾਈਕੋਰਟ ਕੋਈ ਆਦੇਸ਼ ਜਾਰੀ ਕਰੇਗਾ।
ਪੰਜਾਬ ਸਰਕਾਰ ਨੂੰ ਇੱਕ ਘੰਟੇ ਵਿੱਚ ਦੱਸਣ ਲਈ ਕਿਹਾ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਕੀਤੀ ਗਈ। ਹਾਈਕੋਰਟ ਨੇ ਇਸ ਨੂੰ ਅਰਾਜਕਤਾ ਅਤੇ ਜਮਹੂਰੀ ਪ੍ਰਕਿਰਿਆ ਦੀ ਉਲੰਘਣਾ ਕਿਹਾ। ਇੱਕ ਘੰਟੇ ਵਿਚ ਸਰਕਾਰ ਦੱਸੇ ਕਿ ਕੀ ਸਰਕਾਰ ਚੋਣ ਨੋਟੀਫਿਕੇਸ਼ਨ ਵਾਪਸ ਲੈ ਕੇ ਚੋਣਾਂ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਲਈ ਤਿਆਰ ਹੈ ਜਾਂ ਨਹੀਂ। ਨਹੀਂ ਤਾਂ ਹਾਈਕੋਰਟ ਹੁਕਮ ਜਾਰੀ ਕਰੇਗੀ। ਇੱਕ ਘੰਟੇ ਬਾਅਦ ਮੁੜ ਸੁਣਵਾਈ ਹੋਵੇਗੀ।