ਪੰਜਾਬ ਵਿਚ ਭਲਕੇ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਵਿਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਵਿਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਇਸ ਦਿਨ ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।

It is finally holiday! Marked and written holiday in a calendar.

ਇਸ ਤੋਂ ਇਲਾਵਾ ਚੰਡੀਗੜ੍ਹ ਵਿਚਲੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਕੀਤੀ ਗਈ ਹੈ ਅਤੇ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਅੱਜ 14 ਅਕਤੂਬਰ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿੱਥੇ ਸਾਰਾ ਸਟਾਫ਼ ਚੋਣ ਡਿਊਟੀ ’ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਸਕੂਲਾਂ ਵਿੱਚ 14 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦਾ ਸਾਰਾ ਸਟਾਫ਼ ਚੋਣ ਡਿਊਟੀ ‘ਤੇ ਲੱਗੇਗਾ।

ਦਸ ਦਈਏ ਕਿ  17 ਅਕਤੂਬਰ ਵੀਰਵਾਰ ਨੂੰ ਵੀ ਮਹਾਰਿਸ਼ੀ ਵਾਲਮੀਕਿ ਜਯੰਤੀ ਦਿਵਸ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisement