ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ Omar Abdullah ਨੇ ਸਹੁੰ ਚੁੱਕੀ ਹੈ। ਸਹੁੰ ਚੁੱਕਣ ਤੋਂ ਪਹਿਲਾਂ ਉਮਰ ਅਬਦੁੱਲਾ ਨੇ ਸਮਾਰਕ ‘ਤੇ ਸ਼ੇਖ ਮੁਹੰਮਦ ਅਬਦੁੱਲਾ ਨੂੰ ਸ਼ਰਧਾਂਜਲੀ ਦਿੱਤੀ। ਕਾਂਗਰਸ ਪਾਰਟੀ ਸਰਕਾਰ ਵਿੱਚ ਸ਼ਾਮਲ ਨਹੀਂ ਹੋਈ ਹੈ। ਕਾਂਗਰਸ ਨੇ ਉਮਰ ਸਰਕਾਰ ਨੂੰ ਬਾਹਰੋਂ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।

ਉਮਰ ਅਬਦੁੱਲਾ ਦੇ ਨਾਲ-ਨਾਲ ਸੁਰਿੰਦਰ ਚੌਧਰੀ, ਸਤੀਸ਼ ਸ਼ਰਮਾ, ਸਕੀਨਾ ਇਟੂ, ਜਾਵੇਦ ਰਾਣਾ ਨੇ ਐਨਸੀ ਤੋਂ ਮੰਤਰੀ ਵਜੋਂ ਸਹੁੰ ਚੁੱਕੀ। ਸੁਰਿੰਦਰ ਚੌਧਰੀ ਨੂੰ ਡਿਪਟੀ ਸੀਐਮ ਬਣਾਇਆ ਗਿਆ ਹੈ। ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਮਲਿਕਾਅਰਜੁਨ ਖੜਗੇ, ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ, ਸੁਪ੍ਰੀਆ ਸੁਲੇ, ਅਖਿਲੇਸ਼ ਯਾਦਵ ਸ਼੍ਰੀਨਗਰ ਪਹੁੰਚੇ ਸਨ।

Advertisement