Salman Khan ਤੇ ਬਾਬਾ ਸਿੱਦੀਕੀ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ,

ਫਿਲਮ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਿਸ ਨੇ ਮੰਗਲਵਾਰ ਸਵੇਰੇ ਨੋਇਡਾ ਦੇ ਸੈਕਟਰ 39 ਥਾਣਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ।NCP ਨੇਤਾ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਨੂੰ ਸੋਮਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਮੁਲਜ਼ਮ ਨੇ ਸਲਮਾਨ ਖਾਨ ਨੂੰ ਧਮਕੀ ਵੀ ਦਿੱਤੀ ਸੀ। ਸ਼ੁਰੂਆਤੀ ਜਾਂਚ ਵਿੱਚ ਮੁਲਜ਼ਮ ਦੀ ਪਛਾਣ ਮੁਹੰਮਦ ਤਇਅਬ ਉਰਫ਼ ਗੁਰਫਾਨ ਵਜੋਂ ਹੋਈ ਹੈ। ਮੁਲਜ਼ਮ ਦਿੱਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਮੁਲਜ਼ਮ ਵੈਲਡਿੰਗ ਅਤੇ ਪੇਂਟਰ ਦਾ ਕੰਮ ਕਰਦਾ ਹੈ। ਮੁਲਜ਼ਮ ਮੂਲ ਰੂਪ ਤੋਂ ਬਰੇਲੀ ਦੇ ਸੀਬੀਗੰਜ ਥਾਣਾ ਖੇਤਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਦੇ ਰਿਸ਼ਤੇਦਾਰ ਦਿੱਲੀ ਦੇ ਜਾਮੀਆ ਨੇੜੇ ਰਹਿੰਦੇ ਹਨ। ਪੰਜਾਬ ਦੇ ਇੱਕ ਗੈਂਗ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ।

ਜ਼ੀਸ਼ਾਨ ਦੇ Public Relations Office ਨੂੰ ਇਹ ਧਮਕੀ ਭਰੀ ਕਾਲ ਆਈ ਸੀ। ਜ਼ੀਸ਼ਾਨ ਅਤੇ ਸਲਮਾਨ ਖਾਨ ਦੋਵਾਂ ਨੂੰ ਧਮਕਾਇਆ ਗਿਆ ਅਤੇ ਪੈਸੇ ਦੀ ਮੰਗ ਕੀਤੀ ਗਈ ਸੀ। ਧਮਕੀ ਮਿਲਣ ਤੋਂ ਬਾਅਦ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਦੇ ਨਾਲ ਹੀ ਇਸ ਮਾਮਲੇ ‘ਤੇ ਐਫਆਈਆਰ ਵੀ ਦਰਜ ਕੀਤੀ ਗਈ ਸੀ। ਮੰਗਲਵਾਰ ਨੂੰ ਪੁਲਿਸ ਨੇ ਮੁਲਜ਼ਮ ਮੁਹੰਮਦ ਤਇਅਬ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਬਾਬਾ ਸਿੱਦੀਕੀ ਦੀ ਵਿਜੇਦਸ਼ਮੀ ਦੀ ਸ਼ਾਮ ਨੂੰ ਤਿੰਨ ਹਮਲਾਵਰਾਂ ਨੇ ਹੱਤਿਆ ਕਰ ਦਿੱਤੀ ਸੀ। ਹਮਲਾਵਰਾਂ ਨੇ ਜੀਸ਼ਾਨ ‘ਤੇ ਉਸ ਦੇ ਦਫ਼ਤਰ ਦੇ ਬਾਹਰ ਹਮਲਾ ਕੀਤਾ। ਸ਼ੱਕ ਹੈ ਕਿ ਜੀਸ਼ਾਨ ‘ਤੇ ਵੀ ਹਮਲਾ ਹੋ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜ਼ੀਸ਼ਾਨ ਨੂੰ ਫੋਨ ਕਰਨ ਵਾਲੇ ਮੁਲਜ਼ਮ ਨੇ ਸਲਮਾਨ ਖਾਨ ਨੂੰ ਧਮਕੀ ਵੀ ਦਿੱਤੀ ਸੀ।

Advertisement