ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (CAA), ਜੋ ਦਸੰਬਰ 2019 ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ, ਨੂੰ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਸ਼ਾਹ ਨੇ ਕਿਹਾ,‘ਸੀਏਏ ਦੇਸ਼ ਦਾ ਕਾਨੂੰਨ ਹੈ। ਇਸ ਨੂੰ ਯਕੀਨੀ ਤੌਰ ‘ਤੇ ਨੋਟੀਫਾਈ ਕੀਤਾ ਜਾਵੇਗਾ। ਇਸ ਨੂੰ ਚੋਣਾਂ ਤੋਂ ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ। ਸ੍ਰੀ ਸ਼ਾਹ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ 370 ਸੀਟਾਂ ਮਿਲਣਗੀਆਂ ਅਤੇ ਉਸ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (NDA) ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ। ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਸਰਕਾਰ ਬਣੇਗੀ।
Latest Breaking News-Headlines-Updates