ਉੱਤਰੀ ਭਾਰਤ ਵਿਚ ਮੌਸਮ ਇਕਦਮ ਬਦਲਣ ਲੱਗਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 12 ਤੋਂ 13 ਨਵੰਬਰ ਤੱਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਵੀ ਠੰਢ ਵੀ ਵਧੇਗੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਸ਼ਾਮ ਤੋਂ ਹੀ ਬੱਦਲ ਛਾਏ ਹੋਏ ਹਨ।
ਅਗਲੇ 12 ਘੰਟਿਆਂ ‘ਚ ਦੱਖਣੀ ਬੰਗਾਲ ਦੀ ਖਾੜੀ ‘ਚ ਚੱਕਰਵਾਤ ਬਣੇਗਾ। ਇਸ ਕਾਰਨ ਸੋਮਵਾਰ ਤੋਂ ਬਾਅਦ 4 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦੱਖਣੀ-ਪੱਛਮੀ ਬੰਗਾਲ ਦੀ ਖਾੜੀ ਉਤੇ ਘੱਟ ਦਬਾਅ ਬਣ ਗਿਆ ਹੈ।
ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਕੇਰਲ ਵਿੱਚ 12 ਤੋਂ 15 ਨਵੰਬਰ ਤੱਕ ਭਾਰੀ ਮੀਂਹ (punjab haryana weather update) ਪੈਣ ਦੀ ਸੰਭਾਵਨਾ ਹੈ। ਖੇਤਰੀ ਮੌਸਮ ਵਿਗਿਆਨ ਕੇਂਦਰ (RMC) ਮੁਤਾਬਕ ਸ਼ੁੱਕਰਵਾਰ ਤੱਕ ਚੇਨਈ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।