ਦਿੱਲੀ ਤੋਂ ਬਾਅਦ ਹੁਣ ਪੰਜਾਬ ਤੇ ਹਰਿਆਣਾ ਸਕੂਲ ਬੰਦ ਕਰਨ ਦੀ ਤਿਆਰੀ…..

ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ, ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਆਨਲਾਈਨ ਮੋਡ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।

ਦਸ ਦਈਏ ਕਿ ਦਿੱਲੀ ਵਿੱਚ AQI ਪੱਧਰ (ਏਅਰ ਕੁਆਲਿਟੀ ਇੰਡੈਕਸ) ਪਿਛਲੇ ਕੁਝ ਦਿਨਾਂ ਤੋਂ 400 ਤੋਂ ਉੱਪਰ ਬਣਿਆ ਹੋਇਆ ਹੈ। ਇਸ ਕਾਰਨ ਖੁੱਲ੍ਹੀ ਹਵਾ ਵਿੱਚ ਜਾਣ ਕਾਰਨ ਅੱਖਾਂ ਵਿੱਚ ਜਲਣ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਣ ਲੱਗ ਪਈਆਂ ਹਨ।

ਜ਼ਿਕਰਯੋਗ ਹੈ ਕਿ ਹਰਿਆਣਾ ਅਤੇ ਪੰਜਾਬ ਵਿਚ ਵੀ ਪ੍ਰਦੂਸ਼ਣ ਦੀ ਮਾਰ ਪੈ ਰਹੀ ਹੈ। ਪੰਜਾਬ ਵਿੱਚ ਕਈ ਦਿਨਾਂ ਤੋਂ ਹਵਾ ਦੀ ਗੁਣਵੱਤਾ (ਏਕਿਊਆਈ) ਬਹੁਤ ਮਾੜੀ ਚੱਲ ਰਹੀ ਹੈ। ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਅਨੁਸਾਰ ਪੰਜਾਬ ਦਾ ਜਲੰਧਰ ਤੇ ਰੂਪਨਗਰ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਰਹੇ ਜਿੱਥੇ ਏਕਿਊਆਈ ਕ੍ਰਮਵਾਰ 241 ਤੇ 228 ਦਰਜ ਕੀਤਾ ਗਿਆ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਸ਼ਾਮ ਹੁੰਦੇ ਹੋਏ ਹਵਾ ਦੀ ਗੁਣਵੱਤਾ ’ਚ ਮਾਮੂਲੀ ਸੁਧਾਰ ਹੋਇਆ। ਅਜਿਹੇ ਵਿਚ ਚਰਚਾ ਚੱਲ ਰਹੀ ਹੈ ਕਿ ਪੰਜਾਬ ਅਤੇ ਹਰਿਆਣਾ ਵਿਚ ਵੀ ਪੰਜਵੀਂ ਜਮਾਤ ਤੱਕ ਦੇ ਸਕੂਲ ਬੰਦ ਹੋ ਸਕਦੇ ਹਨ।

Advertisement