ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹੀਆ ਹੈ। ਉਨ੍ਹਾਂ ਨੂੰ ਅਕਸਰ ਲਾਈਵ ਸਟੇਜ ਸ਼ੋਅ ਕਰਦੇ ਹੋਏ ਵੇਖਿਆ ਜਾਂਦਾ ਹੈ। ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ। ਹਾਲ ਹੀ ਵਿੱਚ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਲਾਈਵ ਸ਼ੋਅ ਦੌਰਾਨ ਜ਼ੁਬਾਨੀ ਬਹਿਸ ਤੋਂ ਬਾਅਦ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ।
ਜਿਸ ਵਿੱਚ ਕੁਝ ਔਨਲਾਈਨ ਯੂਜ਼ਰ ਦਾ ਕਹਿਣਾ ਹੈ ਕਿ ਇੱਕ ਅਣਜਾਣ ਵਿਅਕਤੀ ਕਲਾਕਾਰ ਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕਰਨ ਵਾਲਾ ਇੱਕ ਸੱਚਾ ਪ੍ਰਸ਼ੰਸਕ ਹੋ ਸਕਦਾ ਹੈ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਕਿ ਹੋਰ ਲੈ ਪੰਗੇ ਦਰਸ਼ਕਾਂ ਨਾਲ। ਹਾਲਾਂਕਿ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਇਹ ਹਮਲਾ ਹੈ ਜਾਂ ਫੈਨਜ਼ ਵੱਲੋਂ ਜੱਫੀ ਪਾਉਣ ਦੀ ਕੋਸ਼ਿਸ਼। ਇਹ ਵੀਡੀਓ punjabimelodies ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ। ਜਿਸ ਨੇ ਹਰ ਪਾਸੇ ਤਰਥੱਲੀ ਮਚਾ ਦਿੱਤੀ ਹੈ।
ਨਿਊ ਸਾਊਥ ਵੇਲਜ਼ ਦੀ ਪੁਲਿਸ ਮੌਕੇ ‘ਤੇ ਮੌਜੂਦ ਸੀ ਅਤੇ ਸ਼ੱਕੀ ਨੂੰ ਜਲਦੀ ਹੀ ਕਾਬੂ ਕਰ ਲਿਆ। ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ। ਇੰਟਰਨੈੱਟ ਉੱਪਰ ਅਜਿਹੇ ਕਈ ਵੀਡੀਓ ਵਾਇਰਲ ਹੋ ਰਹੇ ਹਨ, ਪਰ ਕੋਈ ਸਪੱਸ਼ਟ ਬਿਆਨ ਸਾਹਮਣੇ ਨਹੀਂ ਆਇਆ ਹੈ।