5ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਮਸ਼ਹੂਰ ਹਸਤੀ ਦੀ ਹੋਈ ਮੌ.ਤ

ਮਨੋਰੰਜਨ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਰੂਸੀ ਬੈਲੇ ਸਟਾਰ ਵਲਾਦੀਮੀਰ ਸ਼ਕਲਿਆਰੋਵ ਦੀ ਇਮਾਰਤ ਤੋਂ ਡਿੱਗ ਕੇ ਮੌਤ ਹੋ ਗਈ ਹੈ। ਰੂਸੀ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਹਾਦਸਾ ਦੱਸਿਆ ਹੈ। ਫਿਲਹਾਲ ਸਥਾਨਕ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਹੈ। ਪੁਲਿਸ ਨੂੰ ਪੋਸਟ ਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਦਸ ਦੇਈਏ ਕਿ ਰੂਸੀ ਬੈਲੇ ਸਟਾਰ ਵਲਾਦੀਮੀਰ ਸ਼ਕਲਿਆਰੋਵ ਵਿਸ਼ਵ ਪ੍ਰਸਿੱਧ ਡਾਂਸਰ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਇਕ ਇਮਾਰਤ ਦੀ ਪੰਜਵੀਂ ਮੰਜ਼ਿਲ ਤੋਂ ਡਿੱਗ ਗਿਆ। ਉਸ ਨੂੰ ਗੰਭੀਰ ਹਾਲਤ ‘ਚ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਤੋਂ ਪਹਿਲਾਂ ਉਹ ਮੀਡੀਆ ‘ਚ ਕਾਫੀ ਸੁਰਖੀਆਂ ‘ਚ ਰਹੇ ਸੀ, ਜਦੋਂ ਉਨ੍ਹਾਂ ਨੇ ਯੂਕਰੇਨ ‘ਤੇ ਰੂਸ ਦੇ ਹਮਲੇ ਦੀ ਜਨਤਕ ਤੌਰ ‘ਤੇ ਨਿੰਦਾ ਕੀਤੀ ਸੀ। ਸੋਮਵਾਰ ਨੂੰ, ਸੇਂਟ ਪੀਟਰਸਬਰਗ ਵਿੱਚ ਮਾਰਿਨਸਕੀ ਥੀਏਟਰ, ਜਿੱਥੇ ਸ਼ਕਲਿਆਰੋਵ ਸਭ ਤੋਂ ਉੱਚੇ ਦਰਜੇ ਦੇ ਡਾਂਸਰਾਂ ਵਿੱਚੋਂ ਇੱਕ ਸੀ, ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਥੀਏਟਰ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਪੂਰੀ ਮਾਰਿਨਸਕੀ ਥੀਏਟਰ ਟੀਮ ਲਈ ਬਹੁਤ ਵੱਡਾ ਨੁਕਸਾਨ ਹੈ।

ਰੂਸੀ ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਸ਼ੁਰੂਆਤੀ ਜਾਂਚ ਵਿੱਚ ਫਿਲਹਾਲ ਇਹ ਪੂਰੀ ਘਟਨਾ ਇੱਕ ਹਾਦਸਾ ਲੱਗ ਰਹੀ ਹੈ। ਮਾਮਲੇ ਦੀ ਜਾਂਚ ਲਈ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਵਲਾਦੀਮੀਰ ਸ਼ਾਕਲਿਆਰੋਵ ਰੀੜ੍ਹ ਦੀ ਹੱਡੀ ਦੀ ਕਿਸੇ ਗੁੰਝਲਦਾਰ ਬੀਮਾਰੀ ਤੋਂ ਪੀੜਤ ਸਨ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨਾਂ ਬਾਅਦ ਉਨ੍ਹਾਂ ਦੀ ਸਰਜਰੀ ਹੋਣੀ ਸੀ। ਬਿਮਾਰੀ ਕਾਰਨ ਉਸ ਨੂੰ ਬਹੁਤ ਦਰਦ ਰਹਿੰਦਾ ਸੀ ਅਤੇ ਉਹ ਇਸ ਲਈ ਦਰਦ ਨਿਵਾਰਕ ਦਵਾਈਆਂ ਦੀਆਂ ਭਾਰੀ ਖੁਰਾਕਾਂ ਲੈਂਦਾ ਸੀ।

Advertisement