ਪੰਜਾਬ ਦੇ ਤਰਨਤਾਰਨ ਵਿੱਚ ਸੀਆਈਏ ਸਟਾਫ਼, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਵਿੱਚ ਬਦਮਾਸ਼ ਯੁਵਰਾਜ ਸਿੰਘ ਦੇ ਪੈਰ ਵਿੱਚ ਗੋਲੀ ਲੱਗੀ ਹੈ। ਉਹ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਉਸਦੀ ਗ੍ਰਿਫਤਾਰੀ ਤੇ ਪੁਲਿਸ ਨੇ ਇਨਾਮ ਵੀ ਰੱਖਿਆ ਸੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਹਸਪਤਾਲ ਪਹੁੰਚਾਇਆ ਹੈ। ਮੁਠਭੇੜ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਜਾਣਕਾਰੀ ਮੁਤਾਬਕ ਤਰਨਤਾਰਨ ਸੀਆਈਏ ਪੁਲਿਸ ਨੂੰ ਸੂਚਨਾ ਮਿਲੀ ਕਿ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਗੈਂਗ ਨਾਲ ਸਬੰਧਿਤ ਯੁਵਰਾਜ ਸਿੰਘ ਤਰਨਤਾਰਨ ‘ਚ ਘੁੰਮ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਸ ਨੂੰ ਫੜ੍ਹਨ ਲਈ ਪਹੁੰਚੇ ਤਾਂ ਉਸ ਨੇ ਪੁਲਿਸ ਦਲ ਉੱਪਰ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਦੌਰਾਨ ਯੁਵਰਾਜ ਸਿੰਘ ਦੇ ਪੈਰ ’ਤੇ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਫੜ ਲਿਆ। ਉਸ ਦੀ ਪਛਾਣ ਯੁਵਰਾਜ ਸਿੰਘ ਵਜੋਂ ਹੋਈ ਹੈ।
ਦਸ ਦੇਈਏ ਕਿ ਬਦਮਾਸ਼ ਕੋਲੋਂ 45 ਬੋਰ ਦਾ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਹੋਇਆ ਹੈ। ਮੌਕੇ ‘ਤੇ ਪਹੁੰਚੇ ਤਰਨਤਾਰਨ ਦੇ ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਗ੍ਰਿਫ਼ਤਾਰ ਅਪਰਾਧੀ ਯੁਵਰਾਜ ਸਿੰਘ ਦਾ ਸਬੰਧ ਜੇਲ੍ਹ ਵਿੱਚ ਬੰਦ ਗੈਂਗਸਟਰ ਹਰਪ੍ਰੀਤ ਬਾਬਾ ਗੈਂਗ ਨਾਲ ਹੈ। ਇਸ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਜਵਾਬੀ ਗੋਲੀਬਾਰੀ ਵਿਚ ਉਸ ਦੇ ਪੈਰ ਵਿਚ ਗੋਲੀ ਲੱਗੀ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।