MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ

 ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਪਿਤਾ ਲਾਲ ਸਿੰਘ ਦੀ ਅਚਾਨਕ ਤਬੀਅਤ ਵਿਗੜਣ ਮਗਰੋਂ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 92 ਸਾਲ ਦੇ ਕਰੀਬ ਸੀ। ਜਾਣਕਾਰੀ ਮੁਤਾਬਕ ਲਾਲ ਸਿੰਘ ਨੂੰ ਹਾਰਟ ਅਟੈਕ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਅੱਜ ਉਨ੍ਹਾਂ ਦਾ ਸਸਕਾਰ ਹਲਕਾ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਦੁਪਹਿਰ ਵੇਲੇ ਕੀਤਾ ਜਾਵੇਗਾ।

ਦਸ ਦੇਈਏ ਕਿ ਦੇਵ ਮਾਨ ਪਿਛਲੇ 7 ਸਾਲਾਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਹ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਸਨ। ਫਿਰ ਉਨ੍ਹਾਂ ਨੂੰ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਵਾਰ ਉਨ੍ਹਾਂ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਵੀ ਜ਼ਬਤ ਕਰਵਾ ਲਈ ਹੈ। ਫਿਰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਦੇਵ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਨਾਭਾ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੇ ਸਾਈਕਲ ‘ਤੇ ਅੰਦੋਲਨ ਕਰਨਗੇ ਅਤੇ ਲੋਕ ਉਨ੍ਹਾਂ ਨੂੰ ਕਿਤੇ ਵੀ ਮਿਲ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਹ ਹਰ ਮਹੀਨੇ ਸਿਰਫ਼ ਇੱਕ ਰੁਪਏ ਤਨਖਾਹ ਲੈਣਗੇ। ਉਹ ਆਪਣੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਵੀ ਨਾਭਾ ਤੋਂ ਚੰਡੀਗੜ੍ਹ ਸਾਇਕਲ ਉੱਤੇ ਗਏ ਸੀ।

Advertisement