ਪੰਜਾਬੀ ਯੂਨੀਵਰਸਿਟੀ ਵਿੱਚ ਕਰੀਬ ਤਿੰਨ ਸਾਲ ਪਹਿਲਾਂ ਹੋਏ ਫਰਜ਼ੀ ਬਿੱਲ ਘੁਟਾਲੇ ਵਿੱਚ ਡਿਪਟੀ ਰਜਿਸਟਰਾਰ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਰਜਿਸਟਰਾਰ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਵਿੱਚ ਖੋਜਾਰਥੀਆਂ ਦੀਆਂ ਜਾਅਲੀ ਤਨਖਾਹਾਂ ਜਾਂ ਫੈਲੋਸ਼ਿਪ ਬਿੱਲਾਂ ਦੀ ਜਾਂਚ ਲਈ ਵਾਈਸ ਚਾਂਸਲਰ ਵੱਲੋਂ ਅੰਤ੍ਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਸੀ। ਜਾਂਚ ਦੌਰਾਨ ਕਮੇਟੀ ਨੇ 125 ਬਿੱਲਾਂ ਸਬੰਧੀ ਰਿਪੋਰਟ ਪੇਸ਼ ਕੀਤੀ। ਰਿਪੋਰਟ ਮੁਤਾਬਕ ਰਿਸਰਚ ਫੈਲੋਜ਼ ਦੀਆਂ ਜਾਅਲੀ ਤਨਖ਼ਾਹਾਂ ਜਾਂ ਫੈਲੋਸ਼ਿਪ ਦੇ ਬਿੱਲ ਪਾਸ ਕਰਨ ਵਿੱਚ ਡਿਪਟੀ ਰਜਿਸਟਰਾਰ ਪ੍ਰੀਖਿਆ ਸ਼ਾਖਾ ਧਰਮਪਾਲ ਗਰਗ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਰਿਪੋਰਟ ਦੇ ਆਧਾਰ ’ਤੇ ਡਿਪਟੀ ਰਜਿਸਟਰਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਦਸ ਦੇਈਏ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਕਰੀਬ ਤਿੰਨ ਸਾਲ ਪਹਿਲਾਂ ਹੋਏ ਫਰਜ਼ੀ ਬਿੱਲ ਘੁਟਾਲੇ ਵਿੱਚ ਡਿਪਟੀ ਰਜਿਸਟਰਾਰ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਰਜਿਸਟਰਾਰ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੱਤਰ ਵਿੱਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਵਿੱਚ ਖੋਜਾਰਥੀਆਂ ਦੀਆਂ ਜਾਅਲੀ ਤਨਖਾਹਾਂ ਜਾਂ ਫੈਲੋਸ਼ਿਪ ਬਿੱਲਾਂ ਦੀ ਜਾਂਚ ਲਈ ਵਾਈਸ ਚਾਂਸਲਰ ਵੱਲੋਂ ਅੰਤ੍ਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਜਾਂਚ ਦੌਰਾਨ ਕਮੇਟੀ ਨੇ 125 ਬਿੱਲਾਂ ਸਬੰਧੀ ਰਿਪੋਰਟ ਪੇਸ਼ ਕੀਤੀ। ਰਿਪੋਰਟ ਮੁਤਾਬਕ ਰਿਸਰਚ ਫੈਲੋਜ਼ ਦੀਆਂ ਜਾਅਲੀ ਤਨਖ਼ਾਹਾਂ ਜਾਂ ਫੈਲੋਸ਼ਿਪ ਦੇ ਬਿੱਲ ਪਾਸ ਕਰਨ ਵਿੱਚ ਡਿਪਟੀ ਰਜਿਸਟਰਾਰ ਪ੍ਰੀਖਿਆ ਸ਼ਾਖਾ ਧਰਮਪਾਲ ਗਰਗ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਰਿਪੋਰਟ ਦੇ ਆਧਾਰ ’ਤੇ ਡਿਪਟੀ ਰਜਿਸਟਰਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਸ ਸਮੇਂ ਅਰਬਨ ਅਸਟੇਟ ਪੁਲਿਸ ਨੇ ਸੀਨੀਅਰ ਸਹਾਇਕ ਨੀਸ਼ੂ ਚੌਧਰੀ ਸਮੇਤ ਕੁੱਲ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੂਤਰਾਂ ਮੁਤਾਬਕ ਜੇਕਰ ਮਾਮਲੇ ਦੀ ਜਾਂਚ ਅੱਗੇ ਵਧੀ ਤਾਂ ਘੁਟਾਲੇ ਦੀ ਰਕਮ ਕਰੋੜਾਂ ਤੱਕ ਪਹੁੰਚ ਸਕਦੀ ਹੈ। ਫਿਲਹਾਲ ਪੰਜਾਬੀ ਯੂਨੀਵਰਸਿਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਦਾ ਸੇਕ ਉੱਚ ਅਧਿਕਾਰੀਆਂ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ। ਅਗਲੇ ਦਿਨਾਂ ਵਿੱਚ ਹੋਰ ਨਾਂ ਸਾਹਮਣੇ ਆਉਣਗੇ।