ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਲਈ ਆਇਆ ਵੱਡਾ ਫ਼ੈਸਲਾ

ਮਣੀਅਕਾਲੀ ਦਲ ਦੀ ਸਰਕਾਰ ‘ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਜ਼ਾ ਦਾ ਐਲਾਨ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਵੱਖ-ਵੱਖ ਤਨਖਾਹਾਂ ਵੀ ਲਗਾ ਦਿੱਤੀਆਂ ਹਨ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਇਕ ਘੰਟਾ ਪਖਾਨਿਆਂ ਦੀ ਸਫ਼ਾਈ ਕਰਨ ਤੋਂ ਇਲਾਵਾ ਲੰਗਰ ਦੀ ਸੇਵਾ ਕਰਨਗੇ। ਸਾਰੇ ਦੋਸ਼ੀ ਗਲੇ ‘ਚ ਪੱਟੀਆਂ ਪਾ ਕੇ ਸੇਵਾ ਕਰਨਗੇ।

ਸਿੰਘ ਸਾਹਿਬਾਨ ਨੇ ਡੇਰਾ ਮੁਖੀ ਨੂੰ ਮਾਫ਼ੀ ਮੰਗਵਾਉਣ ‘ਤੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮਰਨ ਉਪਰੰਤ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡੇਰਾ ਮੁਖੀ ਦੀ ਮਾਫ਼ੀ ਲਈ ਦਿੱਤੇ ਇਸ਼ਤਿਹਾਰ ਦੀ ਰਾਸ਼ੀ ਵਿਆਜ ਸਮੇਤ ਖਾਤਾ ਸ਼ਾਖਾ ‘ਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸੂਜਤਾਂ ਕੱਲ 12 ਵਜੇ ਤਕ ਵਾਪਸ ਲੈਣ ਦੇ ਆਦੇਸ਼ ਜਾਰੀ ਹੋਏ ਹਨ। ਗਿਆਨੀ ਗੁਰਮੁਖ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਤੋਂ ਹਟਾਉਣ ਤੇ ਅੰਮ੍ਰਿਤਸਰ ਤੋਂ ਬਾਹਰ ਡਿਊਟੀ ਲਾਉਣ ਦੇ ਆਦੇਸ਼ ਦਿੱਤੇ। ਵਿਰਸਾ ਸਿੰਘ ਵਲਟੋਹਾ ਨੂੰ ਮੁੜ ਤਾੜਨਾ ਕਰਦਿਆਂ ਕਿਹਾ ਕਿ ਉਹ ਸੋਚ ਸਮਝ ਕੇ ਬਿਆਨਬਾਜ਼ੀ ਕਰਨ।

Advertisement