ਪੰਜਾਬ ਵਿੱਚ ਇਸ ਦਿਨ ਵਿਗੜੇਗਾ ਮੌਸਮ, ਤੇਜ਼ ਮੀਂਹ ਦਾ ਅਲਰਟ ਜਾਰੀ

ਦਸੰਬਰ ਦਾ ਪਹਿਲਾ ਹਫ਼ਤਾ ਲੰਘਣ ਵਾਲਾ ਹੈ ਅਤੇ ਦਿੱਲੀ-ਐਨਸੀਆਰ ਸਮੇਤ ਦੇਸ਼ ਵਿੱਚ ਅਜੇ ਵੀ ਕੜਾਕੇ ਦੀ ਠੰਢ ਨਹੀਂ ਪਈ ਹੈ। ਤਾਪਮਾਨ ਆਮ ਨਾਲੋਂ 3-5 ਡਿਗਰੀ ਵੱਧ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ‘ਚ ਪ੍ਰਦੂਸ਼ਣ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਸਵੇਰ ਅਤੇ ਰਾਤ ਨੂੰ ਕਾਫੀ ਠੰਢ ਹੁੰਦੀ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਫਿਲਹਾਲ ਜ਼ਿਆਦਾ ਧੁੰਦ ਨਹੀਂ ਪਈ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਬੁੱਧਵਾਰ ਨੂੰ ਰਾਇਲਸੀਮਾ ‘ਚ 140 ਮਿਲੀਮੀਟਰ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ ‘ਚ 80 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਦੇ ਨਾਲ-ਨਾਲ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਜਲਦੀ ਹੀ ਕੜਾਕੇ ਦੀ ਠੰਡ ਪੈ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਰਾਜਸਥਾਨ ਦੇ ਪੱਛਮੀ ਹਿੱਸੇ ਵਿੱਚ 7 ​​ਦਸੰਬਰ ਅਤੇ ਪਹਾੜੀ ਖੇਤਰਾਂ ਵਿੱਚ 8 ਦਸੰਬਰ ਨੂੰ ਨਵੀਂ ਪੱਛਮੀ ਗੜਬੜੀ ਬਣਨ ਦੀ ਸੰਭਾਵਨਾ ਹੈ। ਇਸ ਕਾਰਨ ਆਸ-ਪਾਸ ਦੇ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਭਾਰੀ ਬਰਫਬਾਰੀ ਦੀ ਸੰਭਾਵਨਾ ਹੈ। ਮੈਦਾਨੀ ਇਲਾਕਿਆਂ ਵਿਚ ਠੰਢ ਦਾ ਪੱਧਰ ਵਧ ਸਕਦਾ ਹੈ। ਪੰਜਾਬ, ਹਰਿਆਣਾ ਉਤੇ ਵੀ ਇਸ ਦਾ ਅਸਰ ਹੋਵੇਗਾ। ਇਸ ਲਈ ਅਗਲੇ ਦਿਨਾਂ ਵਿਚ ਦੋਵਾਂ ਸੂਬਿਆਂ ਵਿਚ ਬਾਰਸ਼ ਦੀ ਸੰਭਾਵਨਾ ਹੈ।

ਇੱਕ ਪਾਸੇ ਜਿੱਥੇ ਵੈਸਟਰਨ ਡਿਸਟਰਬੈਂਸ ਐਕਟਿਵ ਰਹੇਗਾ, ਉੱਥੇ ਹੀ ਮੈਦਾਨੀ ਇਲਾਕਿਆਂ ਵਿੱਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲੇਗਾ। ਮਾਲਵੇ ਦੇ 9 ਜ਼ਿਲ੍ਹਿਆਂ ਵਿੱਚ 7 ​​ਨਵੰਬਰ ਨੂੰ ਧੁੰਦ ਪੈਣੀ ਹੈ। ਜਦੋਂ ਕਿ 8 ਨਵੰਬਰ ਨੂੰ 13 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਫਿਲਹਾਲ ਇਹ ਅਲਰਟ ਦੋ ਦਿਨਾਂ ਲਈ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਧੂੰਏਂ ਦਾ ਅਸਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਮਲੇਰਕੋਟਲਾ ਅਤੇ ਸੰਗਰੂਰ ਵਿੱਚ ਦੇਖਣ ਨੂੰ ਮਿਲੇਗਾ।

Advertisement