ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨ ਅੱਜ ਦੁਪਹਿਰ 1 ਵਜੇ ਦਿੱਲੀ ਵੱਲ ਮਾਰਚ ਕਰਨਗੇ। ਹਰਿਆਣਾ ਸਰਕਾਰ ਨੇ ਐਮਐਸਪੀ, ਕਰਜ਼ਾ ਮੁਆਫੀ ਅਤੇ ਪੈਨਸ਼ਨ ਵਰਗੀਆਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਸ ਨੂੰ ਲੈ ਕੇ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਕਿਹਾ- ਕੀ ਕਿਸਾਨਾਂ ਨੇ ਇਜਾਜ਼ਤ ਲਈ ਹੈ, ਬਿਨ੍ਹਾਂ ਇਜਾਜ਼ਤ ਲਏ ਉਨ੍ਹਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ ਜਾ ਸਕਦਾ, ਤੁਸੀਂ ਉੱਥੇ ਪ੍ਰਦਰਸ਼ਨ ਕਰਨ ਲਈ ਜਾ ਰਹੇ ਹੋ ਤਾਂ ਤੁਹਾਨੂੰ ਮਨਜ਼ੂਰੀ ਲੈਣੀ ਪਵੇਗੀ।
#WATCH | Ambala: On farmers' protest, Haryana Minister Anil Vij says, " Have they taken the permission? How can they be allowed to go (to Delhi) without permission? If they get permission, they will be allowed…you are going there for a programme if you have to sit there, you… pic.twitter.com/7etrWLyM7Y
— ANI (@ANI) December 6, 2024
ਦਸ ਦਈਏ ਕਿ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਇੱਥੇ ਨਾਕਾਬੰਦੀ ਕਰ ਦਿੱਤੀ ਹੈ। ਪੁਲ ਦੇ ਉੱਪਰ ਤੇ ਹੇਠਾਂ ਕਰੀਬ 500 ਜਵਾਨ ਤਾਇਨਾਤ ਹਨ। ਇਸ ਦੇ ਨਾਲ ਹੀ ਇੱਥੇ ਵਾਟਰ ਕੈਨਨ ਗੱਡੀ, ਪੁਲਿਸ ਬੱਸ ਤੇ ਐਂਬੂਲੈਂਸ ਖੜ੍ਹੀ ਕੀਤੀ ਗਈ ਹੈ। ਪੁਲਿਸ ਹਰ ਹਰਕਤ ‘ਤੇ ਨਜ਼ਰ ਰੱਖ ਰਹੀ ਹੈ।