ਸੁਖਬੀਰ ਬਾਦਲ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਕੀਤੀ ਸੇਵਾ

 ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ 2 ਦਿਨਾ ਸੇਵਾ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਉਨ੍ਹਾਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਥਾਨ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਪਹਿਰੇਦਾਰ ਵਜੋਂ ਸੇਵਾ ਕੀਤੀ ਤੇ ਬਾਅਦ ‘ਚ ਗੁਰਬਾਣੀ ਦਾ ਕੀਰਤਨ ਸੁਣਿਆ। ਕੱਲ੍ਹ ਐਤਵਾਰ ਨੂੰ ਵੀ ਉਨ੍ਹਾਂ ਦੀ ਸੇਵਾ ਜਾਰੀ ਰਹੇਗੀ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਅੰਮ੍ਰਿਤਸਰ ਵਿਖੇ ਦਰਬਾਰ ਕੰਪਲੈਕਸ ਸਾਹਿਬ ਦੇ ਬਾਹਰ ਉਨ੍ਹਾਂ ਉੱਤੇ ਹੋਏ ਹਮਲੇ ਨੂੰ ਦੇਖਦਿਆਂ ਉਨ੍ਹਾਂ ਦੀ ਸੁਰੱਖਿਆ ਲਈ ਪ੍ਰਬੰਧ ਕਾਫ਼ੀ ਸਖ਼ਤ ਕੀਤੇ ਗਏ ਹਨ।

ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ ਕੀਤੀ ਗਈ ਹੈ ਪਰ ਨਾਲ ਹੀ ਇਹ ਧਿਆਨ ਵੀ ਰੱਖਿਆ ਜਾ ਰਿਹਾ ਹੈ ਕਿ ਦਰਸ਼ਨ ਕਰਨ ਆ ਰਹੀ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਆਵੇ। ਇਸ ਲਈ ਸੰਗਤ ਵੀ ਆਮ ਵਾਂਗ ਆਸਾਨੀ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਰਹੀ ਹੈ। ਅੱਜ ਸੇਵਾ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਣੀਕੇ, ਸਰਬਜੀਤ ਸਿੰਘ ਝਿੰਜਰ, ਜਗਦੀਪ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰ ਵੱਡੀ ਗਿਣਤੀ ‘ਚ ਅਕਾਲੀ ਆਗੂ ਮੌਜੂਦ ਸਨ।

Advertisement