ਸ਼ੰਭੂ ਬਾਰਡਰ ਉਤੇ ਡਟੇ ਕਿਸਾਨਾਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਦਰਅਸਲ ਸ਼ੰਭੂ ਸਰਹੱਦ ਤੋਂ ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹੁਣ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ‘ਤੇ ਡਟੇ ਕਿਸਾਨਾਂ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਵਾਰ-ਵਾਰ ਇੱਕੋ ਤਰ੍ਹਾਂ ਦੀਆਂ ਪਟੀਸ਼ਨਾਂ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ? ਮਾਮਲਾ ਪਹਿਲਾਂ ਹੀ ਵਿਚਾਰ ਅਧੀਨ ਹੈ। ਅਸੀਂ ਤੁਹਾਡੀ ਪਟੀਸ਼ਨ ਨੂੰ ਉਹਨਾਂ ਮਾਮਲਿਆਂ ਨਾਲ ਨਹੀਂ ਜੋੜਾਂਗੇ। ਕੋਰਟ ਨੇ ਕਿਹਾ ਕਿ ਇਸ ਨਾਲ ਗਲਤ ਸੰਦੇਸ਼ ਜਾਂਦਾ ਹੈ।
ਦਸ ਦੇਈਏ ਕਿ ਇਸ ਸਬੰਧੀ ਜਸਟਿਸ ਜੇ ਕਾਂਤ ਨੇ ਕਿਹਾ, ਵਾਰ-ਵਾਰ ਪਟੀਸ਼ਨਾਂ ਦਾਇਰ ਨਾ ਕਰੋ। ਜੇਕਰ ਤੁਸੀਂ ਲੰਬਿਤ PIL ਵਿੱਚ ਮਦਦ ਕਰਨਾ ਚਾਹੁੰਦੇ ਹੋ ਤਾਂ ਤੁਹਾਡਾ ਸੁਆਗਤ ਹੈ।