ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਹ ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਦਾਖਲ ਹੋਣਾ ਆਸਾਨ ਕਰ ਦੇਣਗੇ। ਉਨ੍ਹਾਂ ਆਖਿਆ ਕਿ ਅਸੀਂ ਇਸ ਨੂੰ ਆਸਾਨ ਬਣਾਉਣ ਜਾ ਰਹੇ ਹਾਂ। ਇਸ ਦੇ ਲਈ ਉਨ੍ਹਾਂ ਨੂੰ ਆਸਾਨ ਪ੍ਰੀਖਿਆ ਪਾਸ ਕਰਨੀ ਪਵੇਗੀ। ਉਨ੍ਹਾਂ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਫਾਇਦਾ ਹੋਵੇਗਾ, ਕਿਉਂਕਿ ਵੱਡੀ ਗਿਣਤੀ ਭਾਰਤੀ, ਖਾਸ ਕਰਕੇ ਪੰਜਾਬੀ ਗੈਰ ਕਾਨੂੰਨੀ ਤੌਰ ਉਤੇ ਅਮਰੀਕਾ ਵਿਚ ਦਾਖਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਸਾਰੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢ ਦੇਣਗੇ।
ਜਦੋਂ ਟਰੰਪ ਨੂੰ ਪੁੱਛਿਆ ਗਿਆ ਕਿ ਕੀ ਉਹ ਸਾਰਿਆਂ ਨੂੰ ਬਾਹਰ ਕੱਢ ਦੇਣਗੇ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਹੀ ਹੋਵੇਗਾ। ਤੁਹਾਡੇ ਕੋਲ ਨਿਯਮ ਅਤੇ ਕਾਨੂੰਨ ਹਨ। ਸਭ ਤੋਂ ਮਾੜਾ ਉਨ੍ਹਾਂ ਦਾ ਹੋਇਆ ਜੋ ਪਿਛਲੇ 10 ਸਾਲਾਂ ਤੋਂ ਅਮਰੀਕਾ ਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਇਸ ਨੂੰ ਆਸਾਨ ਬਣਾਉਣ ਜਾ ਰਹੇ ਹਾਂ। ਇਸ ਦੇ ਲਈ ਉਨ੍ਹਾਂ ਨੂੰ ਆਸਾਨ ਪ੍ਰੀਖਿਆ ਪਾਸ ਕਰਨੀ ਹੋਵੇਗੀ।
ਡੋਨਲਡ ਟਰੰਪ ਨੇ ਕਿਹਾ ਕਿ ਉਹ ਓਵਲ ਦਫ਼ਤਰ ਵਿਚ ਦਾਖ਼ਲ ਹੋਣ ਮਗਰੋਂ ਸਾਰੇ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ (ਵਾਪਸ ਭੇਜਣ) ਦੀ ਆਪਣੀ ਯੋਜਨਾ ਨੂੰ ਅਮਲੀ ਰੂਪ ਦੇਣਗੇ। ਟਰੰਪ ਨੇ ਹਾਲਾਂਕਿ ਨਾਲ ਹੀ ਸਾਫ਼ ਕਰ ਦਿੱਤਾ ਕਿ ਉਹ ਲੋਕਾਂ ਦੀ ਅਮਰੀਕਾ ਵਿਚ ਕਾਨੂੰਨੀ ਆਮਦ ਨੂੰ ਸੁਖਾਲਾ ਵੀ ਬਣਾਉਣਗੇ।
ਟਰੰਪ ਦਾ ਇਹ ਦਾਅਵਾ ਭਾਰਤੀਆਂ ਲਈ ਮਦਦਗਾਰ ਸਾਬਤ ਹੋ ਸਕਦਾ ਹੈ ਕਿਉਂਕਿ ਇਨ੍ਹਾਂ ਵਿਚੋਂ ਬਹੁਗਿਣਤੀ ਅਮਰੀਕਾ ਵਿਚ ਗੈਰਕਾਨੂੰਨੀ ਢੰਗ ਨਾਲ ਦਾਖ਼ਲ ਹੁੰਦੇ ਹਨ। ਐੱਨਬੀਸੀ ਨਿਊਜ਼ ਨਾਲ ਇੰਟਰਵਿਊ ਦੌਰਾਨ ਪੱਤਰਕਾਰ ਨੇ ਜਦੋਂ ਸਵਾਲ ਪੁੱਛਿਆ ਕਿ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਬਾਰੇ ਉਨ੍ਹਾਂ ਦੀ ਕੀ ਯੋਜਨਾ ਹੈ, ਤਾਂ ਟਰੰਪ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਤੁਹਾਨੂੰ ਇਹ ਕਰਨਾ ਹੋਵੇਗਾ।’’