ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ ਪੈਰੋਲ, ਜਾਣੋੋ ਵਜ੍ਹਾ

 ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਸੰਤ ਸਿੰਘ ਦੀ ਮਾਤਾ ਦਾ ਦੇਹਾਂਤ ਹੋ ਗਿਆ ਹੈ ਜਿਸ ਦੀਆਂ ਅੰਤਿਮ ਰਸਮਾਂ ਲਈ ਬਸੰਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੈਰੋਲ ’ਤੇ ਮੋਗਾ ਲਿਆਂਦਾ ਗਿਆ। ਇਸ ਦੌਰਾਨ ਉਨ੍ਹਾਂ ਦੀ ਮਾਤਾ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਕੀਤਾ ਗਿਆ। ਅੰਮ੍ਰਿਤਪਾਲ ਦੇ ਸਾਥੀ ਬਸੰਤ ਸਿੰਘ ਨੂੰ ਪਿੰਡ ਵਿੱਚ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਗਿਆ।

ਦਸ ਦੇਈਏ ਕਿ ਅੰਮ੍ਰਿਤਪਾਲ ਦੇ ਸਾਥੀ ਬਸੰਤ ਸਿੰਘ ਦੀ ਮਾਤਾ ਦਾ 3 ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ ਜਿਸ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਬਸੰਤ ਸਿੰਘ ਨੂੰ 3 ਦਿਨਾਂ ਦੀ ਪੈਰੋਲ ’ਤੇ ਸਖ਼ਤ ਸੁਰੱਖਿਆ ਹੇਠ ਉਸ ਦੇ ਪਿੰਡ ਦੌਲਤਪੁਰਾ ਲਿਆਂਦਾ ਗਿਆ। ਜਿੱਥੇ ਉਸ ਦੀ ਮਾਤਾ ਦਾ ਸਸਕਾਰ ਕਰ ਦਿੱਤਾ ਗਿਆ। ਇਸ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਪਿੰਡ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਵੀ ਬਸੰਤ ਸਿੰਘ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਬਸੰਤ ਸਿੰਘ ਦੀ ਸੁਰੱਖਿਆ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਮੈਂ ਹਾਲ ਹੀ ਵਿੱਚ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਗਿਆ ਸੀ। ਜਦੋਂ ਬਸੰਤ ਸਿੰਘ ਦੀ ਮਾਂ ਦੀ ਮੌਤ ਹੋ ਗਈ ਤਾਂ ਮੈਂ ਉੱਥੇ ਸੀ। ਅੱਜ ਅਸੀਂ ਬਸੰਤ ਸਿੰਘ ਦੀ ਮਾਤਾ ਦੇ ਅੰਤਿਮ ਸੰਸਕਾਰ ‘ਤੇ ਪਹੁੰਚੇ ਹਾਂ। ਬਸੰਤ ਸਿੰਘ ਦੀ ਮਾਤਾ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਪਤਨੀ ਨੇ ਕਿਹਾ ਕਿ ਸਰਕਾਰ ਨੇ ਬੇਕਸੂਰ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਅਸੀਂ ਇਸ ਮੁੱਦੇ ਨੂੰ ਉਠਾਵਾਂਗੇ ਅਤੇ ਮੰਗ ਕਰਾਂਗੇ ਕਿ ਬੇਕਸੂਰ ਲੋਕਾਂ ਨੂੰ ਜੇਲ੍ਹ ਤੋਂ ਬਾਹਰ ਰੱਖਿਆ ਜਾਵੇ।

Advertisement