ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦਾ ਐਲਾਨ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। 19 ਜਨਵਰੀ 2025 ਨੂੰ ਵੋਟਾਂ ਪੈਣਗੀਆਂ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਮੰਗਲਵਾਰ ਨੂੰ ਕਰ ਦਿੱਤਾ ਗਿਆ ਹੈ। HSGMC ਦੀਆਂ ਚੋਣਾਂ ਨਵੇਂ ਸਾਲ 2025 ਦੇ ਜਨਵਰੀ ਮਹੀਨੇ ਵਿੱਚ ਹੋਣਗੀਆਂ। HSGMC ਚੋਣਾਂ 19 ਜਨਵਰੀ, 2025 ਨੂੰ ਹੋਣਗੀਆਂ। ਚੋਣਾਂ ਸਬੰਧੀ ਨੋਟੀਫਿਕੇਸ਼ਨ ਅਗਲੇ ਹਫਤੇ 18 ਦਸੰਬਰ ਨੂੰ ਜਾਰੀ ਕੀਤਾ ਜਾਵੇਗਾ।

ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਐਚਐਸਜੀਐਮਸੀ ਦੀਆਂ ਚੋਣਾਂ ਜਨਵਰੀ 2025 ਵਿੱਚ ਹੋ ਸਕਦੀਆਂ ਹਨ। ਚੋਣਾਂ ਨੇੜੇ ਆਉਂਦੀਆਂ ਦੇਖ ਕੇ ਸਿੱਖ ਆਗੂਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਆਗੂਆਂ ਨੇ ਆਪੋ-ਆਪਣੇ ਧੜਿਆਂ ਲਈ ਉਮੀਦਵਾਰ ਖੜ੍ਹੇ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

Advertisement