ਅੱਜ ਸੁਖਬੀਰ ਸਿੰਘ ਬਾਦਲ ਨੌਵੇਂ ਦਿਨ ਆਪਣੀ ਧਾਰਮਿਕ ਸਜ਼ਾ ਨਿਭਾ ਰਹੇ ਹਨ। ਅੱਜ ਉਹ ਆਪਣੀ ਸਜ਼ਾ ਨਿਭਾਉਣ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਪਹੁੰਚੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪਹਿਰੇਦਾਰੀ ਦੀ ਸੇਵਾ ਕੀਤੀ ਅਤੇ ਹੁਣ ਇਕ ਘੰਟਾ ਅਕਾਲੀ ਲੀਡਰਾਂ ਸਮੇਤ ਕੀਰਤਨ ਸਰਵਣ ਕਰਨਗੇ। ਉਸ ਤੋਂ ਬਾਅਦ ਸੁਖਬੀਰ ਬਾਦਲ ਲੰਗਰ ਹਾਲ ਵਿੱਚ ਜਾ ਕੇ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਕਰਨਗੇ।
ਦਸ ਦੇਈਏ ਕਿ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਬਠਿੰਡਾ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸਨ ਅਤੇ ਤਖ਼ਤ ਸਾਹਿਬ ਦੇ ਪ੍ਰਵੇਸ਼ ਦੁਆਰ ‘ਤੇ ਸੇਵਾਦਾਰ ਵਜੋਂ ਅਹੁਦਾ ਸੰਭਾਲਿਆ ਸੀ ਤੇ ਸੇਵਾ ਕੀਤੀ ਸੀ।