ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਪਹਿਲੀ ਲਿਸਟ ਵਿੱਚ 784 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ ਹੈ ਕਿ ਬਾਕੀ ਉਮੀਦਵਾਰਾਂ ਦਾ ਵੀ ਅੱਜ ਸ਼ਾਮ ਤੱਕ ਐਲਾਨ ਕੀਤਾ ਜਾਵੇਗਾ। ਅਮਨ ਅਰੋੜਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਦਰਜ ਕਰਨਗੇ।

ਇਸ ਤੋਂ ਇਲਾਵਾ ਪ੍ਰੈਸ ਕਾਨਫਰੰਸ ਕਰਦਿਆਂ ਅਮਨ ਅਰੋੜਾ ਨੇ ਕਿਸਾਨਾਂ ਦੇ ਮੁੱਦੇ ‘ਤੇ ਰਵਨੀਤ ਬਿੱਟੂ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਕਦੇ ਰਵਨੀਤ ਬਿੱਟੂ ਕਿਸਾਨਾਂ ਲਈ ਗ਼ਲਤ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ, ਅਤੇ ਕਦੇ ਕਹਿੰਦੇ ਹਨ ਕਿ ਮੈਂ ਕਿਸਾਨਾਂ ਦੇ ਨਾਲ ਹਾਂ, ਉਨ੍ਹਾਂ ਕਿਹਾ ਕਿ ਸਿਰਫ ਬਿਆਨਬਾਜ਼ੀ ਨਾਲ ਨਹੀਂ ਸਰਨਾ।

Advertisement