ਸ਼ੰਭੂ ਬਾਰਡਰ ਤੇ ਜ਼ਖ਼ਮੀ ਕਿਸਾਨ ਨੇ ਨਿਗਲੀ ਜ਼ਹਿਰੀਲੀ ਚੀਜ਼

ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਤੇ ਜ਼ਹਿਰੀਲੀ ਚੀਜ਼ ਨਿਗਲਣ ਵਾਲੇ ਕਿਸਾਨ ਰਣਜੋਧ ਸਿੰਘ ਵਾਸੀ ਲੁਧਿਆਣਾ ਦੀ ਮੌਤ ਹੋ ਗਈ ਹੈ। ਰਣਜੋਧ ਪਿਛਲੇ ਦਿਨਾਂ ਤੋਂ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਸ਼ੰਭੂ ਬਾਰਡਰ ‘ਤੇ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਰਾਜਪੁਰਾ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਵੱਲੋਂ ਜ਼ਹਿਰੀਲੀ ਚੀਜ਼ ਨਿਕਲੀ ਗਈ ਸੀ। ਸਿਹਤ ਜਿਆਦਾ ਖਰਾਬ ਹੋਣ ਤੇ ਉਸ ਨੂੰ ਇਲਾਜ ਲਈ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਲਿਆਂਦਾ ਗਿਆ ਸੀ।

Advertisement