ਯੂਪੀ ਵਿੱਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ ਪੜ੍ਹੋ ਪੂਰੀ ਖਬਰ

ਪੁਲਿਸ ਨੇ ਯੂਪੀ ਦੇ ਪੀਲੀਭੀਤ ਵਿੱਚ  3 ਖਾਲਿਸਤਾਨੀਆਂ ਦਾ ਐਨਕਾਉਂਟਰ ਕਰਨ ਦਾ ਦਾਅਵਾ ਕੀਤਾ ਹੈ। ਪੀਲੀਭੀਤ ਪੁਲਿਸ ਤੇ ਪੰਜਾਬ ਪੁਲਿਸ ਨੇ ਸੋਮਵਾਰ ਤੜਕੇ ਇਹ ਕਾਰਵਾਈ ਕੀਤੀ ਹੈ। ਮਾਰੇ ਗਏ ਤਿੰਨੇ ਵਿਅਕਤੀ ਖਾਲਿਸਤਾਨ ਕਮਾਂਡੋ ਫੋਰਸ ਦੇ ਮੈਂਬਰ ਦੱਸੇ ਗਏ ਹਨ। ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਨੇ ਹੀ 19 ਦਸੰਬਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਇੱਕ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕੀਤਾ ਸੀ।

Ideas Of India
Uncut
India @ 2047

ਹੋਮਖ਼ਬਰਾਂਦੇਸ਼ ਯੂਪੀ ‘ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

 ਯੂਪੀ ‘ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

Encounter Between terrorists and up police 3 died  ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੁਲਿਸ ਨੇ ਯੂਪੀ ਦੇ ਪੀਲੀਭੀਤ ਵਿੱਚ  3 ਖਾਲਿਸਤਾਨੀਆਂ ਦਾ ਐਨਕਾਉਂਟਰ ਕਰਨ ਦਾ ਦਾਅਵਾ ਕੀਤਾ ਹੈ। ਪੀਲੀਭੀਤ ਪੁਲਿਸ ਤੇ ਪੰਜਾਬ ਪੁਲਿਸ ਨੇ ਸੋਮਵਾਰ ਤੜਕੇ ਇਹ ਕਾਰਵਾਈ ਕੀਤੀ ਹੈ। ਮਾਰੇ ਗਏ ਤਿੰਨੇ ਵਿਅਕਤੀ ਖਾਲਿਸਤਾਨ ਕਮਾਂਡੋ ਫੋਰਸ ਦੇ ਮੈਂਬਰ ਦੱਸੇ ਗਏ ਹਨ। ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਨੇ ਹੀ 19 ਦਸੰਬਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਇੱਕ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕੀਤਾ ਸੀ।

ਮਾਰੇ ਗਏ ਖਾਲਿਸਤਾਨੀਆਂ ਕੋਲੋਂ 2 ਏਕੇ-47 ਰਾਈਫਲਾਂ, 2 ਗਲੌਕ ਪਿਸਤੌਲ ਤੇ ਵੱਡੀ ਮਾਤਰਾ ‘ਚ ਕਾਰਤੂਸ ਬਰਾਮਦ ਹੋਏ ਹਨ। ਮਾਰੇ ਗਏ ਖਾਲਿਸਤਾਨੀਆਂ ਵਿੱਚ ਗੁਰਦਾਸਪੁਰ ਨਿਵਾਸੀ ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਉਰਫ ਰਵੀ ਤੇ ਜਸਪ੍ਰੀਤ ਸਿੰਘ ਉਰਫ ਪ੍ਰਤਾਪ ਸਿੰਘ ਹਨ। ਇਹ ਮੁਕਾਬਲਾ ਪੀਲੀਭੀਤ ਦੇ ਪੂਰਨਪੁਰ ਕੋਤਵਾਲੀ ਇਲਾਕੇ ‘ਚ ਹੋਇਆ। ਗੋਲੀ ਲੱਗਣ ਤੋਂ ਬਾਅਦ ਤਿੰਨੋਂ ਜ਼ਖਮੀਆਂ ਨੂੰ ਪੂਰਨਪੁਰ ਸੀਐਚਸੀ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ।

ਪੀਲੀਭੀਤ ਦੇ ਐਸਪੀ ਅਵਿਨਾਸ਼ ਪਾਂਡੇ ਨੇ ਦੱਸਿਆ ਸੋਮਵਾਰ ਸਵੇਰੇ ਪੰਜਾਬ ਦੀ ਗੁਰਦਾਸਪੁਰ ਪੁਲਿਸ ਦੀ ਟੀਮ ਪੂਰਨਪੁਰ ਥਾਣੇ ਪਹੁੰਚੀ ਸੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਖਾਲਿਸਤਾਨੀਆਂ ਨੇ ਗੁਰਦਾਸਪੁਰ ‘ਚ ਬਖਸ਼ੀਵਾਲ ਪੁਲਿਸ ਚੌਕੀ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਸੀ। ਉਨ੍ਹਾਂ ਦੇ ਪੂਰਨਪੁਰ ਇਲਾਕੇ ਵਿੱਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਮਗਰੋਂ ਤੁਰੰਤ ਪੂਰੇ ਜ਼ਿਲ੍ਹੇ ਵਿੱਚ ਨਾਕਾਬੰਦੀ ਕਰਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ।

Advertisement