ਮਸ਼ਹੂਰ ਗਾਇਕ ਦੇ ਘਰ ਨੂੰ ਲੱਗੀ ਭਿਆਨਕ ਅੱਗ

ਬਾਲੀਵੁੱਡ ਗਾਇਕ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਸਿੰਗਰ ਸ਼ਾਨ ਦੀ ਮੁੰਬਈ ਦੀ ਇਮਾਰਤ ‘ਚ ਅੱਜ ਤੜਕੇ 2 ਵਜੇ ਅੱਗ ਲੱਗ ਗਈ। ਗਾਇਕ ਦੀ ਇਮਾਰਤ ‘ਚੋਂ ਅਚਾਨਕ ਧੂੰਆਂ ਨਿਕਲਣ ਲੱਗਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ ਹੈ।

ਸ਼ਾਨ ਦੀ ਬਿਲਡਿੰਗ ‘ਚ ਅੱਗ ਲੱਗਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਦੇਖਿਆ ਜਾ ਰਿਹਾ ਹੈ ਕਿ ਇਮਾਰਤ ਨੂੰ ਅੱਗ ਲੱਗੀ ਹੋਈ ਹੈ ਅਤੇ ਉੱਥੋਂ ਧੂੰਆਂ ਨਿਕਲ ਰਿਹਾ ਹੈ। ਕਈ ਫਾਇਰ ਇੰਜਣ ਇਮਾਰਤ ਦੇ ਹੇਠਾਂ ਖੜ੍ਹੇ ਹਨ, ਅਤੇ ਉਹ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

Advertisement