ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਹ ਰੋਜ਼ਾਨਾ ਇੱਕ ਘੰਟਾ ਜੂਠੇ ਭਾਂਡੇ ਮਾਂਜਣਗੇ ਅਤੇ ਜੋੜੇ ਸਾਫ ਕਰਨਗੇ। ਹਰਜਿੰਦਰ ਸਿੰਘ ਧਾਮੀ ਨੂੰ ਇਹ ਧਾਰਮਿਕ ਸਜ਼ਾ ਪੰਜ ਪਿਆਰਿਆਂ ਵੱਲੋਂ ਸੁਣਾਈ ਗਈ ਹੈ। ਹਰਜਿੰਦਰ ਸਿੰਘ ਧਾਮੀ ਮੰਜੀ ਸਾਹਿਬ ਦੀਵਾਨ ਹਾਲ ਦੇ ਕੋਲ ਜੋੜਾ ਘਰ ਵਿੱਚ ਸੇਵਾ ਕਰ ਰਹੇ ਹਨ। ਦੱਸ ਦਈਏ ਕਿ ਇਹ ਧਾਰਮਿਕ ਸਜ਼ਾ ਉਨ੍ਹਾਂ ਨੂੰ ਬੀਬੀ ਜਗੀਰ ਕੌਰ ਖਿਲਾਫ ਅਪਸ਼ਬਦ ਬੋਲਣ ਦੇ ਮਾਮਲੇ ਵਿਚ ਪੰਜ ਪਿਆਰਿਆਂ ਨੇ ਸੁਣਾਈ ਹੈ। ਪੰਜ ਪਿਆਰਿਆਂ ਨੇ ਪ੍ਰਧਾਨ ਧਾਮੀ ਨੂੰ ਇਕ ਘੰਟਾ ਜੂਠੇ ਭਾਂਡੇ ਮਾਂਜਣ ਅਤੇ ਜੋੜਾ ਘਰ ਵਿੱਚ ਸੇਵਾ ਕਰਨਗੇ। ਸੇਵਾ ਦੌਰਾਨ ਉਹ ਜਪੁਜੀ ਸਾਹਿਬ ਦਾ ਪਾਠ ਵੀ ਕਰਨਗੇ।

ਦਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ ਕੀਤੀ।