ਆਪ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਘੱਟ ਹੋਏ ਬਿਜਲੀ ਚਾਰਜ

ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੇਂ ਸਾਲ ਉਤੇ ਦਿੱਲੀ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ‘ਆਪ’ ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਬਿਜਲੀ ਬਿੱਲਾਂ ‘ਤੇ ਲੱਗਣ ਵਾਲੇ ਸਰਚਾਰਜ ਨੂੰ ਕਾਫੀ ਘਟਾ ਦਿੱਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਜਲੀ ਦਾ ਬਿੱਲ ਵੀ ਘਟੇਗਾ। ਪਾਵਰ ਪਰਚੇਜ਼ ਐਡਜਸਟਮੈਂਟ ਚਾਰਜ (PPAC) ਦੀਆਂ ਦਰਾਂ ਜੋ ਪਹਿਲਾਂ BRPL ਲਈ 35.83 ਫੀਸਦੀ, BYPL ਲਈ 38.12 ਫੀਸਦੀ ਅਤੇ TPDDL ਲਈ 36.33 ਫੀਸਦੀ ਸਨ। ਹੁਣ ਇਸ ਨੂੰ ਕ੍ਰਮਵਾਰ 18.19 ਫੀਸਦੀ, 13.63 ਫੀਸਦੀ ਅਤੇ 20.52 ਫੀਸਦੀ ਕਰ ਦਿੱਤਾ ਗਿਆ ਹੈ।

ਇਸ ਕਟੌਤੀ ਤੋਂ ਬਾਅਦ ਦਿੱਲੀ ਦੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਵਿੱਚ ਕਮੀ ਆਵੇਗੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਬਿਜਲੀ ਮੰਤਰਾਲਾ ਵੀ ਸੰਭਾਲਦੇ ਹਨ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ ਹਿਤੈਸ਼ੀ ਸਰਕਾਰ ਕਾਰਨ ਹੀ ਸੰਭਵ ਹੋਇਆ ਹੈ।

ਇਸ ਸਬੰਧੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਸਰਕਾਰ ਬਿਜਲੀ ਸਪਲਾਈ ਚੇਨ ਦੇ ਸਹੀ ਪ੍ਰਬੰਧਨ ਅਤੇ ਪੂਰਵ-ਯੋਜਨਾਬੰਦੀ ਰਾਹੀਂ ਹੀ ਇਹ ਪ੍ਰਾਪਤ ਕਰਨ ਦੇ ਯੋਗ ਹੋਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨੋਇਡਾ ਅਤੇ ਗੁਰੂਗ੍ਰਾਮ ਵਰਗੇ ਗੁਆਂਢੀ ਸ਼ਹਿਰਾਂ ਵਿਚ ਨਾ ਸਿਰਫ਼ ਬਿਜਲੀ ਦੀਆਂ ਦਰਾਂ ਵੱਧ ਹਨ, ਸਗੋਂ ਗਰਮੀਆਂ ਦੇ ਮੌਸਮ ਵਿੱਚ ਅਕਸਰ ਬਿਜਲੀ ਕੱਟ ਵੀ ਹੁੰਦੇ ਹਨ। ਜਦੋਂ ਕਿ ਦਿੱਲੀ ਵਿੱਚ ਲੋਕ 24 ਘੰਟੇ ਬਿਜਲੀ ਸਪਲਾਈ ਦਾ ਆਨੰਦ ਲੈਂਦੇ ਹਨ ਅਤੇ ਸਾਡੀਆਂ ਨੀਤੀਆਂ ਕਾਰਨ ਕਈ ਮਾਮਲਿਆਂ ਵਿੱਚ ਉਨ੍ਹਾਂ ਦੇ ਬਿਜਲੀ ਦੇ ਬਿੱਲ ਵੀ ਜ਼ੀਰੋ ਹਨ।

Advertisement