ਵੱਡੀ ਖਬਰ- ਡੱਲੇਵਾਲ ਨੂੰ ਮਨਾਉਣ ਲਈ SC ਨੇ ਸਰਕਾਰ ਨੂੰ ਦਿੱਤਾ 3 ਦਿਨਾਂ ਦਾ ਸਮਾਂ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ 31 ਜਨਵਰੀ ਤਕ ਮੈਡੀਕਲ ਸਹੂਲਤ ਦੇਣ ਦਾ ਹੁਕਮ ਦਿੱਤਾ ਸੀ ਪਰ ਅਜਿਹਾ ਹੋ ਨਹੀਂ ਸਕਿਆ ਜਿਸ ਤੋਂ ਬਾਅਦ ਅੱਜ ਦੁਬਾਰਾ ਸੁਪਰੀਮ ਕੋਰਟ ਨੇ ਸਮਾਂ ਮੰਗਿਆ ਸੀ। ਐੱਮਐੱਸਪੀ ਗਾਰੰਟੀ ਕਾਨੂੰਨ ਦੀ ਮੰਗ ਲਈ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਪਿਛਲੇ 36 ਦਿਨਾਂ ਤੋਂ ਜਾਰੀ ਹੈ।

ਦਸ ਦੇਈਏ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿੱਚ ਤਬਦੀਲ ਕਰਨ ਲਈ ਕਿਹਾ ਹੈ। ਅਜਿਹਾ ਨਾ ਹੋਣ ‘ਤੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਇਸ ‘ਤੇ ਕੱਲ ਯਾਨੀ 31 ਦਸੰਬਰ ਨੂੰ ਮੁੜ ਸੁਣਵਾਈ ਹੋਵੇਗੀ।

Advertisement