ਚੀਨ ਤੋਂ ਫੈਲ ਰਹੇ ਹਿਊਮਨ ਮੈਟਾਪਨਿਊਮੋ ਵਾਇਰਸ (HMPV) ਦੇ ਭਾਰਤ ਪਹੁੰਚਣ ਤੋਂ ਬਾਅਦ, ਕੇਂਦਰ ਸਰਕਾਰ ਦੇ ਨਿਰਦੇਸ਼ਾਂ ‘ਤੇ, ਸਾਰੇ ਰਾਜਾਂ ਨੂੰ ਨਿਗਰਾਨੀ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਕਾਰਨ ਪੰਜਾਬ ਦੇ ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਇਸ ਵਾਇਰਸ ਬਾਰੇ ਸੁਚੇਤ ਕੀਤਾ।
ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਹੁਣ ਤੱਕ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ, ਪਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਇਸ ਪ੍ਰਤੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਸਰਕਾਰੀ ਹਸਪਤਾਲਾਂ ਨੂੰ ਇਸ ਵਾਇਰਸ ਨਾਲ ਨਜਿੱਠਣ ਲਈ ਵੱਖਰੇ ਵਾਰਡ ਬਣਾਉਣ ਲਈ ਕਿਹਾ ਗਿਆ ਹੈ। ਹੁਣ ਪੰਜਾਬ ਦਾ ਸਿਹਤ ਵਿਭਾਗ ਵੀ ਸੁਚੇਤ ਹੋ ਗਿਆ ਹੈ। ਕੇਂਦਰੀ ਸਿਹਤ ਵਿਭਾਗ ਨੇ ਭਾਰਤ ਦੇ ਸਿਹਤ ਮੰਤਰੀਆਂ ਅਤੇ ਰਾਜਾਂ ਦੇ ਸਿਹਤ ਵਿਭਾਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਰਾਜਾਂ ਵਿੱਚ ਵਿਸ਼ੇਸ਼ ਧਿਆਨ ਦੇਣ। ਛੋਟੇ ਬੱਚੇ, ਬਜ਼ੁਰਗ, ਪੁਰਾਣੀਆਂ ਬਿਮਾਰੀਆਂ ਦੇ ਮਰੀਜ਼ ਅਤੇ ਜਿਨ੍ਹਾਂ ਦੀ ਇਮਿਊਨਿਟੀ ਕਮਜ਼ੋਰ ਹੈ, ਉਨ੍ਹਾਂ ਨੂੰ ਇਸ ਵਾਇਰਸ ਪ੍ਰਤੀ ਵਧੇਰੇ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਜੇਕਰ ਪਰਿਵਾਰ ਵਿੱਚ ਬੱਚੇ ਜਾਂ ਬਜ਼ੁਰਗ ਖੰਘ, ਜ਼ੁਕਾਮ ਜਾਂ ਬੁਖਾਰ ਤੋਂ ਪੀੜਤ ਹਨ, ਤਾਂ ਮਾਹਿਰ ਦੀ ਸਲਾਹ ਅਨੁਸਾਰ ਦਵਾਈ ਲਓ ਅਤੇ ਮਾਸਕ ਪਹਿਨੋ।