ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਬੈਠੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਰਾਹੀ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ ਯਾਨੀ ਬੁੱਧਵਾਰ ਤੋਂ 111 ਕਿਸਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮਰਨ ਵਰਤ ‘ਤੇ ਬੈਠਣਗੇ। ਦੱਸ ਦੇਈਏ ਕਿ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ 50ਵਾਂ ਦਿਨ ਹੈ ਪਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਹੁਣ ਪੰਜਾਬ ਦੇ 111 ਕਿਸਾਨ ਹੋਰ ਮਰਨ ਵਰਤ ‘ਤੇ ਬੈਠਣ ਲੱਗੇ ਹਨ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਬਾਰਡਰ ਉੱਤੇ ਚੱਲ ਰਹੇ ਖਨੌਰੀ ਮੋਰਚੇ ਵਿੱਚ ਮੰਗਲਵਾਰ ਨੂੰ ਵੱਡਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜਦੀ ਸਿਹਤ ਕਾਰਨ ਲਿਆ ਗਿਆ ਹੈ। ਹੁਣ ਕਿਸਾਨ ਆਗੂ ਡੱਲੇਵਾਲ ਦੇ ਨਾਲ 111 ਕਿਸਾਨ ਹੋਰ ਮਰਨ ਵਰਤ ਵਿਚ ਹਿੱਸਾ ਲੈਣਗੇ।
ਦਸ ਦੇਈਏ ਕਿ ਸ਼ੰਭੂ ਅਤੇ ਖਨੌਰੀ ਮੋਰਚਿਆਂ ‘ਤੇ ਚੱਲ ਰਹੇ ਸੰਘਰਸ਼ ਦੇ ਨਾਲ-ਨਾਲ, ਆਉਣ ਵਾਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਵੀ ਦਿਖਾਈ ਦੇਵੇਗਾ। ਸੋਮਵਾਰ (13 ਜਨਵਰੀ) ਨੂੰ ਪਟਿਆਲਾ ਦੇ ਪਾਤੜਾਂ ਵਿੱਚ 3 ਮੋਰਚਿਆਂ ਦੇ ਆਗੂਆਂ ਦੀ ਇੱਕ ਮੀਟਿੰਗ ਹੋਈ। ਇੱਕ ਹੋਰ ਮੀਟਿੰਗ 18 ਜਨਵਰੀ ਨੂੰ ਪਾਤੜਾਂ ਵਿੱਚ ਦੁਬਾਰਾ ਹੋਵੇਗੀ। ਇਸ ਵਿੱਚ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਲਈ ਰਣਨੀਤੀ ਬਣਾਈ ਜਾਵੇਗੀ।