ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ

ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਲਾਨਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨ ਪੱਖੀ ਅਮਰੀਕੀ ਸਿੱਖ ਗੁਰਪਤਵੰਤ ਸਿੰਘ ਪੰਨੂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਪਾਬੰਦੀਸ਼ੁਦਾ ‘ਸਿੱਖਜ਼ ਫਾਰ ਜਸਟਿਸ’ (ਐਸਐਫਜੇ) ਦੇ ਮੁਖੀ ਗੁਰਪਤਵੰਤ ਪੰਨੂ ਨੇ ਭਾਰਤ ਨੂੰ ਧਮਕੀ ਦਿੱਤੀ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਕੌਮੀ ਝੰਡਾ ਲਹਿਰਾਉਣ ਤੋਂ ਰੋਕਿਆ ਜਾਏਗਾ। ਇਸ ਮਗਰੋਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।

ਦਰਅਸਲ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੂੰ ਉਸ ਵੀਡੀਓ ਦੀ ਪੜਤਾਲ ਤੇ ਵਿਸ਼ਲੇਸ਼ਣ ਕਰਨ ਦਾ ਹੁਕਮ ਦਿੱਤਾ ਗਿਆ ਹੈ, ਜਿਸ ਵਿੱਚ ਪਾਬੰਦੀਸ਼ੁਦਾ ‘ਸਿੱਖਜ਼ ਫਾਰ ਜਸਟਿਸ’ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਇਸ ਵੀਡੀਓ ’ਚ ਪੰਨੂ ਭਾਰਤ ਸਰਕਾਰ ਨੂੰ ਧਮਕੀ ਦਿੰਦਾ ਤੇ ਲੋਕਾਂ ਨੂੰ ਇਹ ਕਹਿੰਦਾ ਹੋਇਆ ਸੁਣਿਆ ਜਾ ਸਕਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਗਣਤੰਤਰ ਦਿਵਸ ਪਰੇਡ ’ਚ ਨਾ ਭੇਜਣ ਕਿਉਂਕਿ ‘ਖਾਲਿਸਤਾਨੀ ਕਾਰਕੁਨ’ ਰਾਸ਼ਟਰਪਤੀ ਨੂੰ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਲਈ ਕਾਰਵਾਈ ਕਰਨਗੇ। 

Advertisement