ਐਲਪੀਜੀ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਫਰਵਰੀ 2025 ਤੋਂ 19 ਕਿਲੋਗ੍ਰਾਮ ਦੇ ਸਿਲੰਡਰ ਵਿੱਚ 4 ਤੋਂ 7 ਰੁਪਏ ਤੱਕ ਦੀ ਕਟੌਤੀ ਕੀਤੀ ਹੈ। ਖਾਸ ਗੱਲ ਇਹ ਹੈ ਕਿ ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਓਐਮਸੀ ਹਰ ਮਹੀਨੇ ਦੀ ਸ਼ੁਰੂਆਤ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਸੋਧ ਕਰਦੇ ਹਨ।

1 ਫਰਵਰੀ ਨੂੰ ਐਲਪੀਜੀ ਗੈਸ ਸਿਲੰਡਰ ਦੇ ਰੇਟ ਵਿੱਚ 7 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹਾਲਾਂਕਿ, ਇਹ ਸਿਰਫ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੇ ਖਪਤਕਾਰਾਂ ਲਈ ਹੈ। 1 ਅਗਸਤ 2024 ਤੋਂ ਘਰੇਲੂ ਗੈਸ ਸਿਲੰਡਰ ਯਾਨੀ 14 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।