ਪਾਕਿਸਤਾਨ ਦਾ ਸ਼ਰਮਨਾਕ ਕਾਰਾ! ਚੈਪੀਅਨਜ਼ ਟਰਾਫੀ ਤੋਂ ਪਹਿਲਾਂ ਹਟਾਇਆ ਭਾਰਤ ਦਾ ਝੰਡਾ

ਚੈਂਪੀਅਨਜ਼ ਟਰਾਫੀ 19 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਕਰਾਚੀ ਵਿੱਚ ਖੇਡਿਆ ਜਾਵੇਗਾ। 1996 ਦੇ ਵਿਸ਼ਵ ਕੱਪ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਪਾਕਿਸਤਾਨ ਕਿਸੇ ICC ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ। ਸੁਰੱਖਿਆ ਕਾਰਨਾਂ ਕਰਕੇ ਭਾਰਤੀ ਟੀਮ ਪਾਕਿਸਤਾਨ ਵਿੱਚ ਆਪਣੇ ਮੈਚ ਨਹੀਂ ਖੇਡੇਗੀ। ਟੀਮ ਇੰਡੀਆ ਆਪਣੇ ਸਾਰੇ ਮੈਚ ਦੁਬਈ ਵਿੱਚ ਖੇਡੇਗੀ। ਇਸ ਦੌਰਾਨ ਇੱਕ ਹੋਰ ਵੱਡਾ ਵਿਵਾਦ ਸਾਹਮਣੇ ਆਇਆ ਹੈ।

ICC ਚੈਂਪੀਅਨਜ਼ ਟਰਾਫੀ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਕਰਾਚੀ ਦੇ ਨੈਸ਼ਨਲ ਸਟੇਡੀਅਮ ਦਾ ਹੈ, ਜਿਸ ਵਿੱਚ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਵਾਲੇ ਦੇਸ਼ਾਂ ਦੇ ਝੰਡੇ ਲੱਗੇ ਹੋਏ ਹਨ, ਪਰ ਇਸ ਵਿੱਚੋਂ ਭਾਰਤੀ ਝੰਡਾ ਗਾਇਬ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਵਿਵਾਦ ਸ਼ੁਰੂ ਹੋ ਗਿਆ ਹੈ। ਕਈ ਪ੍ਰਸ਼ੰਸਕਾਂ ਨੇ ਇਸ ‘ਤੇ ਹੈਰਾਨੀ ਜਤਾਈ ਹੈ।

ਇਸ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਟੀਮ ਇੰਡੀਆ ਆਪਣੇ ਮੈਚ ਦੁਬਈ ਵਿੱਚ ਖੇਡੇਗੀ, ਇਸ ਕਰਕੇ ਇੱਥੇ ਭਾਰਤੀ ਝੰਡਾ ਨਹੀਂ ਲਾਇਆ ਗਿਆ ਹੈ। ਇਸ ਬਾਰੇ ਪੀਸੀਬੀ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। BCCI ਨੇ ਚੈਂਪੀਅਨਜ਼ ਟਰਾਫੀ ਦੇ ਆਯੋਜਨ ਨੂੰ ਲੈ ਕੇ ਪਾਕਿਸਤਾਨ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਚੁੱਕੇ ਸਨ। BCCI ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਹੋਇਆਂ ਟੀਮ ਨੂੰ ਪਾਕਿਸਤਾਨ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ, ICC ਅਤੇ PCB ਨੂੰ ਇਸ ਟੂਰਨਾਮੈਂਟ ਨੂੰ ਹਾਈਬ੍ਰਿਡ ਮਾਡਲ ਵਿੱਚ ਬਦਲਣ ਲਈ ਮਜਬੂਰ ਹੋਣਾ ਪਿਆ।

ਇਸ ਤੋਂ ਬਾਅਦ ICC ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭਾਰਤ ਆਪਣੇ ਸਾਰੇ ਲੀਗ ਮੈਚ ਦੁਬਈ ਵਿੱਚ ਖੇਡੇਗਾ। ਇਸ ਦੇ ਨਾਲ ਹੀ, ਜੇਕਰ ਭਾਰਤ ਸੈਮੀਫਾਈਨਲ ਜਾਂ ਫਾਈਨਲ ਵਿੱਚ ਜਗ੍ਹਾ ਬਣਾ ਲੈਂਦੇ ਹੋ, ਤਾਂ ਇਹ ਮੈਚ ਵੀ ਦੁਬਈ ਵਿੱਚ ਖੇਡੇ ਜਾਣਗੇ। BCCI, PCB ਅਤੇ ICC ਵਿਚਾਲੇ ਹੋਏ ਸਮਝੌਤੇ ਦੇ ਅਨੁਸਾਰ, ਪਾਕਿਸਤਾਨ ਕ੍ਰਿਕਟ ਟੀਮ ਭਾਰਤ ਵਿੱਚ ਹੋਣ ਵਾਲੇ ਆਈਸੀਸੀ ਈਵੈਂਟ ਵਿੱਚ ਵੀ ਆਪਣੇ ਮੈਚ ਨਹੀਂ ਖੇਡੇਗੀ। ਉਹ ਵੀ ਆਪਣੇ ਮੈਚ ਇੱਕ ਨਿਰਪੱਖ ਸਥਾਨ ‘ਤੇ ਖੇਡੇਗੀ।

Advertisement