ਏਅਰ ਇੰਡੀਆ ਦੀ ਫਲਾਈਟ ‘ਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਜ ਮੁੰਬਈ ਤੋਂ ਤਿਰੂਵਨੰਤਪੁਰਮ ਜਾ ਰਹੀ ਫਲਾਈਟ ਨੂੰ ਇਹ ਧਮਕੀ ਮਿਲਣ ਤੋਂ ਬਾਅਦ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਫਲਾਈਟ ਸਵੇਰੇ 8 ਵਜੇ ਦੇ ਕਰੀਬ ਹਵਾਈ ਅੱਡੇ ‘ਤੇ ਉਤਰੀ ਤੇ ਉਸ ਨੂੰ ਆਈਸੋਲੇਸ਼ਨ ਬੇ ‘ਤੇ ਲਿਜਾਇਆ ਗਿਆ।
ਉਨ੍ਹਾਂ ਦੱਸਿਆ ਕਿ ਯਾਤਰੀਆਂ ਨੂੰ ਫਲਾਈਟ ਤੋਂ ਬਾਹਰ ਕੱਢ ਲਿਆ ਗਿਆ ਹੈ। ਸਮਾਚਾਰ ਏਜੰਸੀ ਪੀਟੀਆਈ ਦੇ ਸੂਤਰਾਂ ਨੇ ਦੱਸਿਆ ਕਿ ਜਿਵੇਂ ਹੀ ਜਹਾਜ਼ ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਪਹੁੰਚਿਆ, ਪਾਇਲਟ ਨੇ ਬੰਬ ਦੀ ਧਮਕੀ ਬਾਰੇ ਜਾਣਕਾਰੀ ਦਿੱਤੀ।