Loktantar

3 ਸਾਲਾਂ ਬਾਅਦ ਦਿਸਿਆ ਪੰਜਾਬ ਦਾ ਕੈਪਟਨ, ਕਿਸਾਨਾਂ ਤੋਂ ਸੁਣੀਆਂ ਮੁਸ਼ਕਿਲਾਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਕਰੀਬਨ 3 ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ ਗਏ ਹਨ। ਅੱਜ ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ।ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਫ਼ਤਿਹਜੰਗ ਬਾਜਵਾ, ਜੈ ਇੰਦਰ ਕੌਰ ਵੀ ਮੌਜੂਦ…

Read More

Kulhad Pizza Couple ਆਇਆ ਨਿਹੰਗਾਂ ਦੇ ਅੜਿੱਕੇ! ਮੁੜ ਦਿੱਤੀ ਚੇਤਾਵਾਨੀ………….

ਸੋਸ਼ਲ ਮੀਡੀਆ ਉਪਰ ਵਿਊਜ਼ ਤੇ ਲਾਈਕ ਬਟੋਰਣ ਦੇ ਚੱਕਰ ਵਿੱਚ ਅਕਸਰ ਹੀ ਵਿਵਾਦਾਂ ਵਿੱਚ ਰਹਿਣ ਵਾਲਾ ਕੁੱਲ੍ਹੜ-ਪੀਜ਼ਾ ਕੱਪਲ ਹੁਣ ਨਿਹੰਗ ਸਿੰਘਾਂ ਦੇ ਅੜਿੱਕੇ ਆ ਗਿਆ ਹੈ। ਨਿਹੰਗ ਸਿੰਘਾਂ ਨੇ ਕਿਹਾ ਕਿ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਨਿਹੰਗ ਮਾਨ ਸਿੰਘ ਅਕਾਲੀ ਨੇ ਕਿਹਾ ਕਿ ਕੁਲ੍ਹੜ ਪੀਜ਼ਾ ਜੋੜਾ ਕੱਲ੍ਹ ਹਾਈ ਕੋਰਟ ਪਹੁੰਚ ਗਿਆ…

Read More

NIA ਦਾ ਵੱਡਾ Action, ਖ਼ਾਲਿਸਤਾਨ ਪੱਖੀ ਅੱਤਵਾਦੀ ਦਾ ਮੁੱਖ ਸਾਥੀ ਗ੍ਰਿਫ਼ਤਾਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੀਰਵਾਰ ਨੂੰ ਦਿੱਲੀ ਏਅਰਪੋਰਟ ਤੋਂ ਖ਼ਾਲਿਸਤਾਨ ਸਮਰਥਕ ਅੱਤਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਬਲਜੀਤ ਸਿੰਘ ਉਰਫ਼ ਬਲਜੀਤ ਮੌੜ, ਬਠਿੰਡਾ, ਪੰਜਾਬ, ਨੂੰ ਯੂਏਈ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕੀਤਾ ਸੀ। ਐੱਨਆਈਏ…

Read More

ਚੰਡੀਗੜ੍ਹ-ਦਿੱਲੀ ਹਾਈਵੇਅ ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ!

ਪੰਜਾਬ ਵਿਚ ਝੋਨੇ ਦੀ ਖਰੀਦ ਵਿਚ ਸਮੱਸਿਆ ਕਾਰਨ ਸਾਂਝਾ ਕਿਸਾਨ ਮੋਰਚਾ ਨੇ ਅੱਜ ਸਵੇਰੇ 11 ਵਜੇ ਤੋਂ ਚਾਰ ਘੰਟਿਆਂ ਲਈ ਚੰਡੀਗੜ੍ਹ-ਦਿੱਲੀ ਹਾਈਵੇਅ ਬੰਦ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਸਵੇਰੇ 11 ਵਜੇ ਤੋਂ ਦੁਪਿਹਰ 3 ਵਜੇ ਤੱਕ ਲਾਲੜੂ ਕਸਬੇ ਵਿਚ ਅੰਬਾਲਾ ਚੰਡੀਗੜ੍ਹ ਹਾਈਵੇਅ ਜਾਮ ਕੀਤਾ ਜਾਵੇਗਾ। ਉਧਰ, ਡੇਰਾਬੱਸੀ ਤੋਂ ਬਰਵਾਲਾ ਵੱਲ…

Read More

ਲਾਰੇਂਸ ਦਾ ਭਰਾ ਅਨਮੋਲ ਬਿਸ਼ਨੋਈ ਮੋਸਟ ਵਾਂਟੇਡ ਲਿਸਟ ਵਿੱਚ ਸ਼ਾਮਲ, NIA ਨੇ ਐਲਾਨਿਆ 10 ਲੱਖ ਦਾ ਇਨਾਮ

ਭਾਰਤ ਦੀ ਰਾਸ਼ਟਰੀ ਸੁਰੱਖਿਆ ਜਾਂਚ ਏਜੰਸੀ (NIA) ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੁੱਖ ਹੈਂਡਲਰ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿੱਚ ਅਨਮੋਲ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ ਨੇ ਇਹ ਫੈਸਲਾ ਲਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਸ਼ੂਟਰਾਂ ਤੋਂ ਪੁੱਛਗਿੱਛ ਦੌਰਾਨ ਇਸ ਕਤਲ…

Read More

ਅੰਮ੍ਰਿਤਪਾਲ ਦੇ ਕਰੀਬੀ ਦੀ ਪਟੀਸ਼ਨ ਤੇ ਹਾਈਕੋਰਟ ਦਾ ਐਕਸ਼ਨ,

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਗੁਰਿੰਦਰਪਾਲ ਸਿੰਘ ਔਜਲਾ ਦੀ ਪਟੀਸ਼ਨ ‘ਤੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਹੈ। ਔਜਲਾ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ…

Read More

ਜਸਟਿਸ ਸੰਜੀਵ ਖੰਨਾ ਹੋਣਗੇ ਭਾਰਤ ਦੇ ਅਗਲੇ CJI

ਜਸਟਿਸ ਸੰਜੀਵ ਖੰਨਾ ਨੂੰ ਵੀਰਵਾਰ ਨੂੰ ਭਾਰਤ ਦਾ 51ਵਾਂ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ। ਉਹ 11 ਨਵੰਬਰ ਨੂੰ ਸਹੁੰ ਚੁੱਕਣਗੇ। ਇਸ ਤੋਂ ਇੱਕ ਦਿਨ ਪਹਿਲਾਂ ਮੌਜੂਦਾ ਜਸਟਿਸ ਡੀ.ਵਾਈ. ਚੰਦਰਚੂੜ ਦਾ ਅਹੁਦਾ ਖਾਲੀ ਹੋ ਜਾਵੇਗਾ। ਜਸਟਿਸ ਚੰਦਰਚੂੜ ਨੇ 8 ਨਵੰਬਰ, 2022 ਨੂੰ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਿਆ ਸੀ। ਚੀਫ਼ ਜਸਟਿਸ ਵਜੋਂ ਜਸਟਿਸ ਖੰਨਾ ਦਾ ਕਾਰਜਕਾਲ ਛੇ…

Read More

ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ

 ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਰਿਕਾਰਡ ਪੱਧਰ ਤੋਂ ਹੇਠਾਂ ਆ ਗਈਆਂ ਹਨ। ਦਰਅਸਲ, ਗਹਿਣਿਆਂ ਦੀ ਕਮਜ਼ੋਰ ਮੰਗ ਕਾਰਨ ਵੀਰਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਰਿਕਾਰਡ ਪੱਧਰ ਤੋਂ ਹੇਠਾਂ ਆ ਗਈਆਂ। ਆਲ ਇੰਡੀਆ ਜਵੈਲਰਜ਼ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 81,500 ਰੁਪਏ ਪ੍ਰਤੀ…

Read More

26 ਅਕਤੂਬਰ ਤੋਂ ਚਾਰ ਜ਼ਿਲ੍ਹਿਆਂ ਦੇ ਨੈਸ਼ਨਲ ਹਾਈਵੇ ਹੋਣਗੇ ਬੰਦ, ਪੜ੍ਹੋ ਪੂਰੀ ਖ਼ਬਰ

ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਦੇ ਮਸਲੇ ਜਲਦੀ ਤੋਂ ਜਲਦੀ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਝੋਨੇ ਦੀ ਖਰੀਦ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ 26 ਅਕਤੂਬਰ ਤੋਂ ਅੰਦੋਲਨ ਸ਼ੁਰੂ ਕੀਤਾ ਜਾਵੇਗਾ। 26 ਅਕਤੂਬਰ ਨੂੰ ਸੂਬੇ ਦੇ 4 ਰਾਸ਼ਟਰੀ ਰਾਜਮਾਰਗ ਪੂਰੀ ਤਰ੍ਹਾਂ ਬੰਦ ਰਹਿਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ)…

Read More

ਭਾਜਪਾ ਵੱਲੋਂ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ

ਭਾਜਪਾ ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਸੋਹਣ ਸਿੰਘ ਠੰਡਲ ਅੱਜ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ। ਹੁਣ ਭਾਜਪਾ ਨੇ ਉਨ੍ਹਾਂ ਨੂੰ ਚੱਬੇਵਾਲ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਮਾਹਿਲਪੁਰ ਅਤੇ…

Read More