ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣੇ ਅਹੁਦੇ ਅਸਤੀਫਾ ਦੇ ਦਿੱਤਾ ਗਿਆ ਹੈ। ਇਸ ਸਬੰਧੀ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ।

ਧਾਮੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ- ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹੋਏ ਨੈਤਿਕਤਾ ਦੇ ਤੌਰ ਉੱਤੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਠੀਕ ਸਮਝਦਾ ਹਾਂ। ਉਨ੍ਹਾਂ ਨੇ ਪੱਤਰ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ 7 ਮੈਂਬਰੀ ਕਮੇਟੀ ਤੋਂ ਵੀ ਫਾਰਗ ਕਰਨ ਦੀ ਮੰਗ ਰੱਖੀ ਹੈ।