ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ‘ਚ ਸਾਬਕਾ ਸੰਸਦ ਮੈਂਬਰ ਪਰਵੇਸ਼ ਵਰਮਾ ਨੂੰ ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਦੇ ਖਿਲਾਫ ਮੈਦਾਨ ‘ਚ ਉਤਾਰਿਆ ਗਿਆ ਹੈ।
ਭਾਜਪਾ ਨੇ ਪਹਿਲੀ ਸੂਚੀ ਵਿੱਚ 29 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਗਾਂਧੀਨਗਰ ਤੋਂ ਮੌਜੂਦਾ ਵਿਧਾਇਕ ਅਨਿਲ ਬਾਜਪਾਈ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਥਾਂ ਅਰਵਿੰਦਰ ਸਿੰਘ ਲਵਲੀ ਚੋਣ ਲੜਨਗੇ। ਕ੍ਰਿਸ਼ਨਾ ਨਗਰ ਤੋਂ ਅਨਿਲ ਗੋਇਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਪਰਵੇਸ਼ ਵਰਮਾ ਸਾਬਕਾ ਸੰਸਦ ਮੈਂਬਰ ਹਨ। ਹਾਲਾਂਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਸੀ। ਉਹ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਸਾਹਿਬ ਸਿੰਘ ਵਰਮਾ ਦੇ ਪੁੱਤਰ ਹਨ। ਨਵੀਂ ਦਿੱਲੀ ਸੀਟ ‘ਤੇ ਮੁਕਾਬਲਾ ਕਾਫੀ ਸਖਤ ਹੈ। ਕਾਂਗਰਸ ਨੇ ਆਪਣੇ ਦਿੱਗਜ ਸੰਦੀਪ ਦੀਕਸ਼ਿਤ ਨੂੰ ਮੈਦਾਨ ‘ਚ ਉਤਾਰਿਆ ਹੈ। ਸੰਦੀਪ ਦੀਕਸ਼ਿਤ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਪੁੱਤਰ ਹਨ। ਰਾਜੌਰੀ ਗਾਰਡਨ ਤੋਂ ਮਨਜਿੰਦਰ ਸਿੰਘ ਸਿਰਸਾ ਨੂੰ ਟਿਕਟ ਦਿੱਤੀ ਗਈ ਹੈ।