ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਇਆ ਸੀ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ ਪਟਿਆਲਾ ਤੋਂ ਉਮੀਦਵਾਰ ਬਣਾ ਸਕਦੀ ਹੈ ਕਿਉਂਕਿ ਪਰਨੀਤ ਕੌਰ ਨੇ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।
