ਇਸ ਵੇਲੇ ਦੀ ਵੱਡੀ ਖਬਰ ਸੁਖਬੀਰ ਬਾਦਲ ਨਾਲ ਜੁੜੀ ਸਾਹਮਣੇ ਆ ਰਹੀ ਹੈ। ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਸਮੇਤ ਕੈਬਨਿਟ ਮੰਤਰੀਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਅਕਾਲੀ ਸਰਕਾਰ ਦੌਰਾਨ ਲਏ ਫ਼ੈਸਲਿਆਂ ਨਾਲ ਪੰਥਕ ਸਰੂਪ ਦੇ ਅਕਸ ਨੂੰ ਢਾਹ ਲੱਗੀ – ਜਥੇਦਾਰ
“ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਖ਼ਰਾਬ ਹੋਈ”
“2007 ਤੋਂ 2017 ਤੱਕ ਸਰਕਾਰ ਦੇ ਮੰਤਰੀ ਰਹੇ 15 ਦਿਨ ਤੱਕ ਸਪੱਸ਼ਟੀਕਰਨ ਦੇਣ”
ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ
ਸੁਖਬੀਰ ਬਾਦਲ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਆ ਕੇ ਮੁਆਫ਼ੀ ਨਹੀਂ ਮੰਗਦਾ
ਉਦੋਂ ਤੱਕ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ