ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਬੀਜੇਪੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਵੱਡੀ ਖ਼ਬਰ ਆ ਰਹੀ ਹੈ ਕਿ ਬੀਜੇਪੀ ਤੇ ਜੇਜੇਪੀ ਦਾ ਗੱਠਜੋੜ ਟੁੱਟ ਰਿਹਾ ਹੈ। ਸੂਤਰਾਂ ਮੁਤਾਬਕ ਜੇਜੇਪੀ ਨੇ ਵੱਖ ਹੋਣ ਦਾ ਫੈਸਲਾ ਲੈ ਲਿਆ ਬਸ ਹੁਣ ਸਿਰਫ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਇਸ ਦਾ ਕਾਰਨ ਲੋਕ ਸਭਾ ਸੀਟਾਂ ‘ਤੇ ਸਹਿਮਤੀ ਨਾ ਬਣਨਾ ਮੰਨਿਆ ਜਾ ਰਿਹਾ ਹੈ। ਉਧਰ, ਪੂਰੇ ਸਿਆਸੀ ਉਥਲ-ਪੁਥਲ ਦੇ ਵਿਚਕਾਰ ਹਰਿਆਣਾ ਰਾਜ ਭਵਨ ਵਿੱਚ ਵੀ ਅਲਰਟ ਹੈ।
ਦਸਿਆ ਜਾ ਰਿਹਾ ਹੈ ਕਿ ਸਰਕਾਰ ਬਚਾਉਣ ਲਈ ਭਾਜਪਾ ਆਜ਼ਾਦ ਵਿਧਾਇਕਾਂ ਦੀ ਓਟ ਲੈ ਸਕਦੀ ਹੈ। ਪੂਰੀ ਖੱਟੜ ਕੈਬਨਿਟ ਅਸਤੀਫਾ ਦੇ ਸਕਦੀ ਹੈ। ਇਹ ਵੀ ਖਬਰ ਆ ਰਹੀ ਹੈ ਕਿ ਭਾਜਪਾ ਵੱਲੋਂ ਨਵੀਂ ਸਰਕਾਰ ਬਣਾਉਣ ਦਾਅਵਾ ਪੇਸ਼ ਕੀਤਾ ਜਾ ਸਕਦਾ ਹੈ।
ਉਧਰ ਹੀ ਜੇਜੇਪੀ ਨੇ ਵੀ ਅਹਿਮ ਮੀਟਿੰਗ ਬੁਲਾਈ ਹੈ। ਕੌਮੀ ਪ੍ਰਧਾਨ ਅਜੈ ਚੌਟਾਲਾ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਿਧਾਇਕਾਂ ਨਾਲ ਮੌਜੂਦਾ ਸਥਿਤੀ ਬਾਰੇ ਚਰਚਾ ਕਰਨਗੇ। ਸੂਤਰਾਂ ਮੁਤਾਬਕ ਹਰਿਆਣਾ ‘ਚ ਭਾਜਪਾ ਦੇ ਹਮਲਾਵਰ ਰੁਖ ਨੂੰ ਦੇਖਦੇ ਹੋਏ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਦਿੱਲੀ ‘ਚ ਡੇਰੇ ਲਾਏ ਹੋਏ ਹਨ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਸਮਾਂ ਮੰਗਿਆ ਹੈ।