Breaking News- ਹਰਿਆਣਾ ਦੇ ਸਾਬਕਾ CM OP ਚੌਟਾਲਾ ਦਾ ਦੇਹਾਂਤ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓ.ਪੀ ਚੌਟਾਲਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ਵਿੱਚ ਆਖਿਰ ਸਾਹ ਲਏ ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਦੇਹਾਂਤ ਗੁਰੂਗ੍ਰਾਮ ਸਥਿਤ ਰਿਹਾਇਸ਼ ਤੇ ਹੋਇਆ ਹੈ।

ਚੌਟਾਲਾ ਦੇ ਦੇਹਾਂਤ ਨਾਲ ਹਰਿਆਣਾ ਅਤੇ ਦੇਸ਼ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਹੈ। ਓਮ ਪ੍ਰਕਾਸ਼ ਚੌਟਾਲਾ ਸੱਤ ਵਾਰ ਵਿਧਾਇਕ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਓਮ ਪ੍ਰਕਾਸ਼ ਚੌਟਾਲਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੁੱਤਰ ਹਨ।

ਓਮਪ੍ਰਕਾਸ਼ ਚੌਟਾਲਾ ਦਾ ਜਨਮ 1 ਜਨਵਰੀ 1935 ਨੂੰ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਚੌਟਾਲਾ ਵਿੱਚ ਹੋਇਆ ਸੀ। ਚੌਟਾਲਾ ਹਰਿਆਣਾ ਦੇ 7ਵੇਂ ਮੁੱਖ ਮੰਤਰੀ ਸਨ। ਉਨ੍ਹਾਂ ਦੇ ਪਿਤਾ ਚੌਧਰੀ ਦੇਵੀ ਲਾਲ ਚੌਟਾਲਾ ਨੇ ਹਰਿਆਣਾ ਰਾਜ ਦੀ ਸਥਾਪਨਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਬਾਅਦ ਵਿੱਚ ਦੇਵੀ ਲਾਲ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਉਪ ਪ੍ਰਧਾਨ ਮੰਤਰੀ ਰਹੇ।

Advertisement