CBSE ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਵਿਦਿਆਰਥੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾ ਕੇ CBSE ਡੇਟਸ਼ੀਟ 2025 ਨੂੰ ਦੇਖ ਸਕਦੇ ਹਨ। ਬੋਰਡ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਨੂੰ ਖਤਮ ਹੋਣਗੀਆਂ। ਜਦਕਿ 12ਵੀਂ ਜਮਾਤ ਦੀ ਪ੍ਰੀਖਿਆ 4 ਅਪ੍ਰੈਲ ਤੱਕ ਹੋਣਗੀਆਂ।
ਵਿਦਿਆਰਥੀ ਲੰਬੇ ਸਮੇਂ ਤੋਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਦੀ ਉਡੀਕ ਕਰ ਰਹੇ ਸਨ। ਹੁਣ ਉਨ੍ਹਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਹਰ ਸਾਲ ਲੱਖਾਂ ਵਿਦਿਆਰਥੀ CBSE ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਬੈਠਦੇ ਹਨ। ਡੇਟਸ਼ੀਟ ਮੁਤਾਬਕ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਨੂੰ ਖਤਮ ਹੋਣਗੀਆਂ, ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਅਪ੍ਰੈਲ ਤੱਕ ਚੱਲਣਗੀਆਂ।
10ਵੀਂ ਜਮਾਤ ਦੀ ਗੱਲ ਕਰੀਏ ਤਾਂ ਇਹ ਪ੍ਰੀਖਿਆ ਅੰਗਰੇਜ਼ੀ ਦੇ ਪੇਪਰ ਨਾਲ ਸ਼ੁਰੂ ਹੋਵੇਗੀ। ਜਦਕਿ 18 ਮਾਰਚ ਯਾਨੀ ਆਖਰੀ ਦਿਨ ਵਿਦਿਆਰਥੀਆਂ ਨੂੰ ਇਨਫੋਰਮੇਸ਼ਨ ਤਕਨਾਲੌਜੀ ਦੀ ਪ੍ਰੀਖਿਆ ਦੇਣੀ ਹੋਵੇਗੀ। 12ਵੀਂ ਜਮਾਤ ਦੀ ਗੱਲ ਕਰੀਏ ਤਾਂ ਪ੍ਰੀਖਿਆਵਾਂ ਫਿਜ਼ਿਕਲ ਐਜੂਕੇਸ਼ਨ ਦੇ ਪੇਪਰ ਨਾਲ ਸ਼ੁਰੂ ਹੋਣਗੀਆਂ ਅਤੇ ਸਾਇਕਲੋਜੀ ਦਾ ਪੇਪਰ 4 ਅਪ੍ਰੈਲ ਨੂੰ ਆਖਰੀ ਹੋਵੇਗਾ।
ਬੋਰਡ ਪ੍ਰੀਖਿਆ ਵਿੱਚ ਸਫ਼ਲਤਾ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਹਰ ਵਿਸ਼ੇ ਵਿੱਚ ਘੱਟੋ-ਘੱਟ 33 ਫ਼ੀਸਦੀ ਅੰਕ ਹਾਸਲ ਕਰਨੇ ਹੋਣਗੇ। 10ਵੀਂ ਜਮਾਤ ਦੀ ਪ੍ਰੀਖਿਆ ਕੁਝ ਪੇਪਰਾਂ ਨੂੰ ਛੱਡ ਕੇ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗੀ। ਇਸੇ ਤਰ੍ਹਾਂ 12ਵੀਂ ਦੀ ਪ੍ਰੀਖਿਆ ਵੀ ਕੁਝ ਪੇਪਰਾਂ ਨੂੰ ਛੱਡ ਕੇ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗੀ।