s: CM ਆਤਿਸ਼ੀ ‘ਤੇ FIR ਦਰਜ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਅੱਗੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਆਪਣੇ ਟਵੀਟ ’ਚ ਲਿਖਿਆ ਹੈ ਕਿ ‘‘ਦਿੱਲੀ ਵਿਖੇ ਬੀਜੇਪੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ ’ਤੇ ਪੁਲਿਸ ਕੇਸ ਦਾਇਰ ਕੀਤਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ। ਕੀ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਦਾ ਕੰਮ ਸਿਰਫ਼ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਹੈ? ਬੀਜੇਪੀ ਨਾਲ ਸੰਬੰਧਿਤ ਲੋਕਾਂ ਵੱਲੋਂ ਖੁੱਲ੍ਹੇਆਮ ਸ਼ਰਾਬ, ਪੈਸਾ ਅਤੇ ਸਮਾਨ ਵੰਡ ਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਨੇ, ਕੀ ਇਹ ਇਨ੍ਹਾਂ ਨੂੰ ਦਿਖਾਈ ਨਹੀਂ ਦੇ ਰਿਹਾ?’’
ਦਿੱਲੀ ਵਿਖੇ ਬੀਜੇਪੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ ‘ਤੇ ਪੁਲਿਸ ਕੇਸ ਦਾਇਰ ਕੀਤਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ।
चुनाव आयोग भी ग़ज़ब है!
— Atishi (@AtishiAAP) February 4, 2025
रमेश बिधूड़ी जी के परिवार के सदस्य खुले-आम आचार संहिता का उल्लंघन कर रहे हैं। उन पर कोई एक्शन नहीं।
मैंने शिकायत कर के पुलिस और @ECISVEEP को बुलाया, और इन्होंने मेरे ऊपर केस दर्ज कर दिया!
राजीव कुमार जी: आप चुनावी प्रक्रिया कि कितनी धज्जियां उड़ायेंगे https://t.co/UlRiBzbELV
ਦਸ ਦੇਈਏ ਕਿ ਦਿੱਲੀ ਵਿਚ ਭਲਕੇ ਵਿਧਾਨ ਸਭਾ ਦੇ ਲਈ ਵੋਟਿੰਗ ਹੋਣ ਜਾ ਰਹੀ ਹੈ। ਇਸ ਲਈ ਚੋਣ ਪ੍ਰਚਾਰ ਬੀਤੇ ਕੱਲ੍ਹ 5 ਵਜੇ ਖ਼ਤਮ ਹੋ ਗਿਆ ਸੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹੈ। ਦੋਸ਼ ਲਗਾਇਆ ਗਿਆ ਹੈ ਕਿ ਚੋਣ ਪ੍ਰਚਾਰ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇੱਥੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ, ਜਿਸ ਮਗਰੋਂ ਇੱਥੇ ਹੰਗਾਮਾ ਵੀ ਹੋਇਆ ਸੀ। ਉੱਥੇ ਹੀ ਮੁੱਖ ਮੰਤਰੀ ਆਤਿਸ਼ੀ ਨੇ ਭਾਜਪਾ ਉਮੀਦਵਾਰ ‘ਤੇ ਚੋਣ ਜ਼ਾਬਤੇ ਦੀ ਉਲੰਘਣਾਂ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਸੀ, ਪਰ ਉਲਟਾ ਉਨ੍ਹਾਂ ‘ਤੇ ਹੀ ਪਰਚਾ ਦਰਜ ਕਰ ਲਿਆ ਗਿਆ ਹੈ।