CM ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਨਹੀਂ ਦਿੱਤੀ ਰਾਹਤ

ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ CM ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖ਼ਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਆਂਇਕ ਕਾਰਜਕਾਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ। ਰਾਊਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਦਸ ਦੇਈਏ ਕਿ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ।

ਐਕਸਾਈਜ਼ ਮਾਮਲੇ ‘ਚ ਈਡੀ ਨੇ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ। ਹਾਲਾਂਕਿ ਇਸ ਵਿਚਕਾਰ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਸੁਪਰੀਮ ਕੋਰਟ ਤੋਂ ਤਿੰਨ ਹਫ਼ਤਿਆਂ ਲਈ ਯਾਨੀ 1 ਜੂਨ ਤੱਕ ਆਰਜ਼ੀ ਜ਼ਮਾਨਤ ਮਿਲ ਗਈ ਸੀ। ਵੋਟਿੰਗ ਖ਼ਤਮ ਹੋਣ ਤੋਂ ਬਾਅਦ ਅਗਲੇ ਦਿਨ 2 ਜੂਨ ਨੂੰ ਉਸ ਨੇ ਆਤਮ ਸਮਰਪਣ ਕਰ ਦਿੱਤਾ।

ਇਸ ਤੋਂ ਪਹਿਲਾਂ ਪਿਛਲੇ ਹਫ਼ਤੇ, ਕੇਜਰੀਵਾਲ ਨੇ ਇੱਕ ਵਾਧੂ ਅਰਜ਼ੀ ਦਾਇਰ ਕਰ ਕੇ ਆਪਣੀ ਪਤਨੀ ਨੂੰ ਮੈਡੀਕਲ ਬੋਰਡ ਦੀ ਬੈਠਕ ਤੇ ਉਸਦੀ ਜਾਂਚ ਦੌਰਾਨ ਆਪਣੇ ਮੈਡੀਕਲ ਚੈਕਅਪ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਈਡੀ ਨੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਵਾਧੂ ਸਮਾਂ ਮੰਗਿਆ ਹੈ। ਈਡੀ ਦੇ ਵਕੀਲ ਨੇ ਕਿਹਾ ਸੀ ਕਿ ਮੈਡੀਕਲ ਬੋਰਡ ਦਾ ਅਜੇ ਅਧਿਕਾਰਤ ਤੌਰ ‘ਤੇ ਗਠਨ ਨਹੀਂ ਕੀਤਾ ਗਿਆ ਹੈ।

Advertisement