ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਸ਼ੁੱਕਰਵਾਰ ਨੂੰ ਆਪਣੇ ਪਤੀ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਅਤੇ ਤਿਹਾੜ ਜੇਲ੍ਹ ‘ਚ ਬੰਦ ਹੋਰ ਨੇਤਾਵਾਂ ਦੀ ਰਿਹਾਈ ਦੀ ਕਾਮਨਾ ਕੀਤੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ED ਦੇ ਇਕ ਵੱਖਰੇ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ ’ਚ ਹਨ।
ਸੁਨੀਤਾ ਨੇ ਐਕਸ ’ਤੇ ਪੋਸਟ ’ਚ ਕਿਹਾ ਕਿ ‘ਆਪ ਪਰਿਵਾਰ ਨੂੰ ਵਧਾਈ।’ ਮਜ਼ਬੂਤ ਬਣੇ ਰਹਿਣ ਲਈ ਵਧਾਈ। ਸਾਡੇ ਹੋਰ ਨੇਤਾਵਾਂ ਦੇ ਜਲਦੀ ਰਿਹਾਅ ਹੋਣ ਦੀ ਕਾਮਨਾ ਕਰਦੀ ਹਾਂ। ਜਸਟਿਸ ਸੂਰਿਆਕਾਂਤ ਤੇ ਉਜਵਲ ਭੁਈਆਂ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਜ਼ਮਾਨਤ ਬਾਂਡ ’ਤੇ ਦੋ ਜ਼ਮਾਨਤਦਾਰਾਂ ਤੇ ਰਾਹਤ ਦਿੱਤੀ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਨਿਰਦੇਸ਼ ਦਿੱਤਾ ਕਿ ਉਹ ਕੇਸ ਦੇ ਗੁਣਾਂ-ਦੋਸ਼ਾਂ ‘ਤੇ ਕੋਈ ਜਨਤਕ ਟਿੱਪਣੀ ਨਾ ਕਰਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਆਪਣੇ ਪਤੀ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਆਮ ਆਦਮੀ ਪਾਰਟੀ (AAP) ਨੂੰ ਵਧਾਈ ਦਿੱਤੀ ਅਤੇ ਤਿਹਾੜ ਜੇਲ੍ਹ ‘ਚ ਬੰਦ ਹੋਰ ਨੇਤਾਵਾਂ ਦੀ ਰਿਹਾਈ ਦੀ ਕਾਮਨਾ ਕੀਤੀ।
Wife of Delhi CM Arvind Kejriwal, Sunita Kejriwal tweets, "Congratulations to AAP family! Kudos for staying strong…"
— ANI (@ANI) September 13, 2024
Supreme Court granted bail to Delhi CM Arvind Kejriwal in a corruption case registered by CBI in the alleged excise policy scam. pic.twitter.com/WafQ2MurNQ
ਇਸੇ ਮਾਮਲੇ ‘ਚ 17 ਮਹੀਨਿਆਂ ਬਾਅਦ ਜੇਲ੍ਹ ‘ਚੋਂ ਰਿਹਾਅ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਫਿਰ ਝੂਠ ਅਤੇ ਸਾਜ਼ਿਸ਼ਾਂ ਖਿਲਾਫ ਲੜਾਈ ‘ਚ ਸੱਚ ਦੀ ਜਿੱਤ ਹੋਈ ਹੈ। ਮੈਂ ਇੱਕ ਵਾਰ ਫਿਰ ਝੁਕਦਾ ਹਾਂ। ਸਿਸੋਦੀਆ ਅੱਗੇ ਲਿਖਦੇ ਹਨ ਕਿ ਮੈਂ ਇਕ ਵਾਰ ਫਿਰ ਬਾਬਾ ਸਾਹਿਬ ਅੰਬੇਡਕਰ ਜੀ ਦੀ ਦੂਰਅੰਦੇਸ਼ੀ ਸੋਚ ਨੂੰ ਪ੍ਰਣਾਮ ਕਰਦਾ ਹਾਂ, ਜਿਨ੍ਹਾਂ ਨੇ 75 ਸਾਲ ਪਹਿਲਾਂ ਹੀ ਆਮ ਆਦਮੀ ਨੂੰ ਭਵਿੱਖ ਦੇ ਕਿਸੇ ਵੀ ਤਾਨਾਸ਼ਾਹ ਨਾਲੋਂ ਮਜ਼ਬੂਤ ਬਣਾ ਦਿੱਤਾ ਸੀ।