CM ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਹੋਵੇਗੀ ਸੁਣਵਾਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਕੇਜਰੀਵਾਲ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਉਸ ਨੇ 23 ਮਾਰਚ ਨੂੰ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।

ਅਦਾਲਤ ਨੇ ਇਸ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਸੀ। ਈ.ਡੀ. ਨੇ ਕੇਜਰੀਵਾਲ ਦੀ ਪਟੀਸ਼ਨ ‘ਤੇ 2 ਅਪ੍ਰੈਲ ਦੀ ਸ਼ਾਮ ਨੂੰ ਹਾਈ ਕੋਰਟ ‘ਚ ਹਲਫਨਾਮਾ ਦਾਇਰ ਕੀਤਾ ਸੀ। ਈਡੀ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੇਜਰੀਵਾਲ ਰਾਹੀਂ ਮਨੀ ਲਾਂਡਰਿੰਗ ਕੀਤੀ। ਜਾਂਚ ਏਜੰਸੀ ਨੇ ਕਿਹਾ ਕਿ ਉਨ੍ਹਾਂ ਨੇ ਕੇਜਰੀਵਾਲ ਨੂੰ ਨੌਂ ਸੰਮਨ ਭੇਜੇ ਅਤੇ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨ ਦੇ ਕਈ ਮੌਕੇ ਦਿੱਤੇ। ਹਾਲਾਂਕਿ ਕੇਜਰੀਵਾਲ ਹਰ ਵਾਰ ਉਹ ਕੋਈ ਨਾ ਕੋਈ ਬਹਾਨਾ ਬਣਾ ਕੇ ਜਾਂਚ ਵਿੱਚ ਸ਼ਾਮਲ ਨਹੀਂ ਹੋਏ।

ਦਸ ਦੇਈਏ ਕਿ ਈਡੀ ਨੇ ਕੇਜਰੀਵਾਲ ਨੂੰ 21 ਮਾਰਚ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਤਿਹਾੜ ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਖਿਲਾਫ 23 ਮਾਰਚ ਨੂੰ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਈ ਕੋਰਟ ਨੇ 27 ਮਾਰਚ ਨੂੰ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਸੀ। ਮਾਮਲੇ ਦੀ ਸੁਣਵਾਈ ਅੱਜ 3 ਅਪ੍ਰੈਲ ਨੂੰ ਹੋਵੇਗੀ।

Advertisement