ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸੈਸ਼ਨ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰੌਜ਼ ਐਵੇਨਿਊ ਸਥਿਤ ਸੈਸ਼ਨ ਕੋਰਟ ਨੇ ਈਡੀ ਦੀਆਂ ਸ਼ਿਕਾਇਤਾਂ ‘ਤੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵੱਲੋਂ ਜਾਰੀ ਸੰਮਨ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਦਰਅਸਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੰਮਨ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ ਦੋ ਦਿਨ ਚੱਲੀ ਸੁਣਵਾਈ ਤੋਂ ਬਾਅਦ ਸੈਸ਼ਨ ਕੋਰਟ ਨੇ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦਸ ਦੇਈਏ ਕਿ ਈ.ਡੀ.ਨੇ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੇਸ਼ ਨਾ ਹੋਣ ‘ਤੇ ਕੇਜਰੀਵਾਲ ਖਿਲਾਫ ਅਦਾਲਤ ‘ਚ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਸਨ। ਈਡੀ ਨੇ ਪੁੱਛਗਿੱਛ ਲਈ ਕੇਜਰੀਵਾਲ ਖਿਲਾਫ ਅੱਠ ਸੰਮਨ ਜਾਰੀ ਕੀਤੇ ਹਨ।