CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਦੋਂ ਉਹ ਚੰਡੀਗੜ੍ਹ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ ਸਨ ਤਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ ‘ਤੇ ਡ੍ਰਿਪ ਲਾਈ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਲਿਜਾਇਆ ਗਿਆ। ਫਿਲਹਾਲ ਡਾਕਟਰ ਉਨ੍ਹਾਂ ਦੀ ਸਿਹਤ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਮਨ੍ਹਾ ਕਰ ਰਹੇ ਹਨ।
ਦਸ ਦੇਈਏ ਕਿ ਸੀਐਮ ਭਗਵੰਤ ਮਾਨ 13 ਸਤੰਬਰ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ‘ਤੇ ਦਿੱਲੀ ਚਲੇ ਗਏ ਸਨ। ਉਦੋਂ ਤੋਂ ਉਹ ਦਿੱਲੀ ਵਿਚ ਹੀ ਰੁਕੇ ਹੋਏ ਸਨ। ਉਹ ਪਾਰਟੀ ਦੀਆਂ ਮੈਰਾਥਨ ਮੀਟਿੰਗਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈ ਰਹੇ ਸਨ।